6ਪਰ ਬਚਨ ਨੇ ਇਸ ਪ੍ਰਕਾਰ ਗਵਾਹੀ ਦਿੱਤੀ ਹੈ: “ਮਨੁੱਖ ਹੈ ਹੀ ਕੀ ਜੋ ਤੂੰ ਉਹਨਾਂ ਨੂੰ ਯਾਦ ਰੱਖੇ, ਮਨੁੱਖ ਦਾ ਪੁੱਤਰ ਹੈ ਹੀ ਕਿ ਜੋ ਤੂੰ ਉਸ ਦੀ ਚਿੰਤਾਂ ਕਰੇ?
7ਤੂੰ ਉਸ ਨੂੰ ਦੂਤਾਂ ਨਾਲੋਂ ਥੋੜ੍ਹੇ ਸਮੇਂ ਵਾਸਤੇ ਨੀਵਾਂ ਕੀਤਾ; ਤੂੰ ਉਸ ਨੂੰ ਮਹਿਮਾ ਅਤੇ ਆਦਰ ਦਾ ਤਾਜ ਪਹਿਨਾਇਆ ਹੈ।
8ਅਤੇ ਸਭ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਹੈ।” ਸਭ ਕੁਝ ਉਸ ਦੇ ਅਧੀਨ ਕਰ ਦਿੱਤਾ ਗਿਆ ਹੈ, ਪਰਮੇਸ਼ਵਰ ਨੇ ਅਜਿਹਾ ਕੁਝ ਨਹੀਂ ਛੱਡਿਆ ਜੋ ਉਸ ਦੇ ਅਧੀਨ ਨਾ ਹੋਵੇ। ਪਰ ਹੁਣ ਤੱਕ ਅਸੀਂ ਹਰ ਚੀਜ਼ ਨੂੰ ਉਸ ਦੇ ਅਧੀਨ ਨਹੀਂ ਵੇਖਦੇ।
9ਪਰ ਅਸੀਂ ਯਿਸ਼ੂ ਨੂੰ ਵੇਖਦੇ ਹਾਂ, ਜਿਸ ਨੂੰ ਥੋੜੇ ਸਮੇਂ ਲਈ ਸਵਰਗਦੂਤਾਂ ਨਾਲੋਂ ਨੀਵਾਂ ਕੀਤਾ ਗਿਆ ਸੀ, ਹੁਣ ਮਹਿਮਾ ਅਤੇ ਆਦਰ ਨਾਲ ਤਾਜ ਪਹਿਨਾਇਆ ਗਿਆ ਹੈ ਕਿਉਂਕਿ ਉਸ ਨੇ ਮੌਤ ਦਾ ਸਾਹਮਣਾ ਕੀਤਾ ਸੀ, ਤਾਂ ਜੋ ਪਰਮੇਸ਼ਵਰ ਦੀ ਕਿਰਪਾ ਨਾਲ ਉਹ ਸਾਰਿਆਂ ਲਈ ਮੌਤ ਦਾ ਸਵਾਦ ਚੱਖ ਸਕੇ।
10ਪਰਮੇਸ਼ਵਰ ਦੇ ਬਹੁਤ ਸਾਰੇ ਪੁੱਤਰਾਂ ਅਤੇ ਧੀਆਂ ਨੂੰ ਮਹਿਮਾ ਵਿੱਚ ਲਿਆਉਣ ਲਈ, ਇਹ ਸਹੀ ਸੀ ਕਿ ਪਰਮੇਸ਼ਵਰ, ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸਭ ਕੁਝ ਮੌਜੂਦ ਹੈ, ਉਹਨਾਂ ਦੀ ਮੁਕਤੀ ਦੇ ਆਗੂ ਨੂੰ ਦੁੱਖ ਝੱਲਣ ਦੁਆਰਾ ਸਿੱਧ ਕਰੇ।