ਇਬਰਾਨੀਆਂ 3

ਇਸੇ ਕਰਕੇ ਮੈਂ ਉਸ ਪੀੜ੍ਹੀ ਨਾਲ ਗੁੱਸੇ ਸੀ; ਮੈਂ ਕਿਹਾ, ‘ਉਹਨਾਂ ਦੇ ਦਿਲ ਹਮੇਸ਼ਾ ਕੁਰਾਹੇ ਪੈ ਜਾਂਦੇ ਹਨ, ਅਤੇ ਉਹਨਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ।’

Hebrews 3:10 (UKJV) Wherefore I was grieved with that generation, and said, They do always go astray in their heart; and they have not known my ways.

8ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਹਾਡੇ ਪੁਰਖਿਆਂ ਨੇ ਬਗਾਵਤ ਕੀਤੀ ਸੀ, ਉਜਾੜ ਵਿੱਚ ਪਰੀਖਿਆ ਦੇ ਸਮੇਂ,

9ਜਿੱਥੇ ਤੁਹਾਡੇ ਪੁਰਖਿਆਂ ਨੇ ਚਾਲੀ ਸਾਲਾਂ ਤੱਕ, ਮੇਰੇ ਮਹਾਨ ਕੰਮਾਂ ਨੂੰ ਵੇਖਣ ਤੋਂ ਬਾਅਦ ਵੀ ਮੈਨੂੰ ਪਰਖਿਆ ਅਤੇ ਜਾਂਚਿਆ।

10ਇਸੇ ਕਰਕੇ ਮੈਂ ਉਸ ਪੀੜ੍ਹੀ ਨਾਲ ਗੁੱਸੇ ਸੀ; ਮੈਂ ਕਿਹਾ, ‘ਉਹਨਾਂ ਦੇ ਦਿਲ ਹਮੇਸ਼ਾ ਕੁਰਾਹੇ ਪੈ ਜਾਂਦੇ ਹਨ, ਅਤੇ ਉਹਨਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ।’

11ਇਸ ਲਈ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ, ‘ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।’ ”

12ਹੇ ਭਰਾਵੋ ਅਤੇ ਭੈਣੋ, ਇਸ ਵੱਲ ਧਿਆਨ ਦਿਓ ਕਿ ਤੁਹਾਡੇ ਵਿੱਚੋਂ ਕਿਸੇ ਦਾ ਵੀ ਪਾਪੀ, ਜਾਂ ਅਵਿਸ਼ਵਾਸੀ ਦਿਲ ਨਾ ਹੋਵੇ ਤਾਂ ਜੋ ਤੁਸੀਂ ਜਿਉਂਦੇ ਪਰਮੇਸ਼ਵਰ ਤੋਂ ਦੂਰ ਨਾ ਹੋ ਜਾਵੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.