ਇਬਰਾਨੀਆਂ 3

ਜਿੱਥੇ ਤੁਹਾਡੇ ਪੁਰਖਿਆਂ ਨੇ ਚਾਲੀ ਸਾਲਾਂ ਤੱਕ, ਮੇਰੇ ਮਹਾਨ ਕੰਮਾਂ ਨੂੰ ਵੇਖਣ ਤੋਂ ਬਾਅਦ ਵੀ ਮੈਨੂੰ ਪਰਖਿਆ ਅਤੇ ਜਾਂਚਿਆ।

Hebrews 3:9 (UKJV) When your fathers tempted me, proved me, and saw my works forty years.

7ਇਸ ਲਈ, ਜਿਵੇਂ ਪਵਿੱਤਰ ਆਤਮਾ ਕਹਿੰਦਾ ਹੈ: “ਅੱਜ, ਜੇ ਤੁਸੀਂ ਉਸ ਦੀ ਆਵਾਜ਼ ਸੁਣੋ,

8ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਹਾਡੇ ਪੁਰਖਿਆਂ ਨੇ ਬਗਾਵਤ ਕੀਤੀ ਸੀ, ਉਜਾੜ ਵਿੱਚ ਪਰੀਖਿਆ ਦੇ ਸਮੇਂ,

9ਜਿੱਥੇ ਤੁਹਾਡੇ ਪੁਰਖਿਆਂ ਨੇ ਚਾਲੀ ਸਾਲਾਂ ਤੱਕ, ਮੇਰੇ ਮਹਾਨ ਕੰਮਾਂ ਨੂੰ ਵੇਖਣ ਤੋਂ ਬਾਅਦ ਵੀ ਮੈਨੂੰ ਪਰਖਿਆ ਅਤੇ ਜਾਂਚਿਆ।

10ਇਸੇ ਕਰਕੇ ਮੈਂ ਉਸ ਪੀੜ੍ਹੀ ਨਾਲ ਗੁੱਸੇ ਸੀ; ਮੈਂ ਕਿਹਾ, ‘ਉਹਨਾਂ ਦੇ ਦਿਲ ਹਮੇਸ਼ਾ ਕੁਰਾਹੇ ਪੈ ਜਾਂਦੇ ਹਨ, ਅਤੇ ਉਹਨਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ।’

11ਇਸ ਲਈ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ, ‘ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.