9ਤਾਂ ਫਿਰ, ਪਰਮੇਸ਼ਵਰ ਦੇ ਲੋਕਾਂ ਲਈ ਇੱਕ ਸਬਤ ਦਾ ਆਰਾਮ ਅਜੇ ਬਾਕੀ ਰਹਿੰਦਾ ਹੈ;
10ਕਿਉਂਕਿ ਜਿਹੜਾ ਪਰਮੇਸ਼ਵਰ ਦੇ ਆਰਾਮ ਵਿੱਚ ਦਾਖਲ ਹੁੰਦਾ ਹੈ ਉਹ ਆਪਣੇ ਕੰਮਾਂ ਤੋਂ ਵੀ ਆਰਾਮ ਕਰਦਾ ਹੈ, ਜਿਵੇਂ ਕਿ ਪਰਮੇਸ਼ਵਰ ਨੇ ਆਪਣੇ ਕੰਮਾਂ ਤੋਂ ਆਰਾਮ ਕੀਤਾ ਸੀ।
11ਇਸ ਲਈ, ਆਓ, ਅਸੀਂ ਉਸ ਆਰਾਮ ਵਿੱਚ ਦਾਖਲ ਹੋਣ ਦੀ ਹਰ ਕੋਸ਼ਿਸ਼ ਕਰੀਏ, ਤਾਂ ਜੋ ਕੋਈ ਵੀ ਉਹਨਾਂ ਦੀ ਅਣ-ਆਗਿਆਕਾਰੀ ਦੀ ਉਦਾਹਰਣ ਤੇ ਚੱਲ ਕੇ ਨਾਸ਼ ਨਾ ਹੋਵੇ।
12ਕਿਉਂਕਿ ਪਰਮੇਸ਼ਵਰ ਦਾ ਬਚਨ ਜੀਉਂਦਾ ਅਤੇ ਕਿਰਿਆਸ਼ੀਲ ਹੈ। ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਹੈ, ਇਹ ਪ੍ਰਾਣ ਅਤੇ ਆਤਮਾ, ਜੋੜ ਅਤੇ ਗੁੱਦੇ ਨੂੰ ਅੱਡੋ ਅੱਡ ਕਰਕੇ ਵਿੰਨ੍ਹ ਸੁੱਟਦਾ ਹੈ; ਇਹ ਦਿਲ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਣ ਲੈਂਦਾ ਹੈ।
13ਸਾਰੀ ਸ੍ਰਿਸ਼ਟੀ ਦੀ ਰਚਨਾ ਵਿੱਚੋਂ ਕੁਝ ਵੀ ਪਰਮੇਸ਼ਵਰ ਦੀ ਨਜ਼ਰ ਤੋਂ ਲੁਕਿਆ ਹੋਇਆ ਨਹੀਂ ਹੈ। ਅਤੇ ਹਰ ਇੱਕ ਚੀਜ਼ ਉਸ ਦੀਆਂ ਅੱਖਾਂ ਦੇ ਸਾਹਮਣੇ ਖੁੱਲੀ ਪਈ ਹੈ ਜਿਸ ਦਾ ਸਾਨੂੰ ਲੇਖਾ ਦੇਣਾ ਪੈਣਾ ਹੈ।