ਇਬਰਾਨੀਆਂ 4

ਸਾਰੀ ਸ੍ਰਿਸ਼ਟੀ ਦੀ ਰਚਨਾ ਵਿੱਚੋਂ ਕੁਝ ਵੀ ਪਰਮੇਸ਼ਵਰ ਦੀ ਨਜ਼ਰ ਤੋਂ ਲੁਕਿਆ ਹੋਇਆ ਨਹੀਂ ਹੈ। ਅਤੇ ਹਰ ਇੱਕ ਚੀਜ਼ ਉਸ ਦੀਆਂ ਅੱਖਾਂ ਦੇ ਸਾਹਮਣੇ ਖੁੱਲੀ ਪਈ ਹੈ ਜਿਸ ਦਾ ਸਾਨੂੰ ਲੇਖਾ ਦੇਣਾ ਪੈਣਾ ਹੈ।

Hebrews 4:13 (UKJV) Neither is there any creature that is not manifest in his sight: but all things are naked and opened unto the eyes of him with whom we have to do.

11ਇਸ ਲਈ, ਆਓ, ਅਸੀਂ ਉਸ ਆਰਾਮ ਵਿੱਚ ਦਾਖਲ ਹੋਣ ਦੀ ਹਰ ਕੋਸ਼ਿਸ਼ ਕਰੀਏ, ਤਾਂ ਜੋ ਕੋਈ ਵੀ ਉਹਨਾਂ ਦੀ ਅਣ-ਆਗਿਆਕਾਰੀ ਦੀ ਉਦਾਹਰਣ ਤੇ ਚੱਲ ਕੇ ਨਾਸ਼ ਨਾ ਹੋਵੇ।

12ਕਿਉਂਕਿ ਪਰਮੇਸ਼ਵਰ ਦਾ ਬਚਨ ਜੀਉਂਦਾ ਅਤੇ ਕਿਰਿਆਸ਼ੀਲ ਹੈ। ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਹੈ, ਇਹ ਪ੍ਰਾਣ ਅਤੇ ਆਤਮਾ, ਜੋੜ ਅਤੇ ਗੁੱਦੇ ਨੂੰ ਅੱਡੋ ਅੱਡ ਕਰਕੇ ਵਿੰਨ੍ਹ ਸੁੱਟਦਾ ਹੈ; ਇਹ ਦਿਲ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਣ ਲੈਂਦਾ ਹੈ।

13ਸਾਰੀ ਸ੍ਰਿਸ਼ਟੀ ਦੀ ਰਚਨਾ ਵਿੱਚੋਂ ਕੁਝ ਵੀ ਪਰਮੇਸ਼ਵਰ ਦੀ ਨਜ਼ਰ ਤੋਂ ਲੁਕਿਆ ਹੋਇਆ ਨਹੀਂ ਹੈ। ਅਤੇ ਹਰ ਇੱਕ ਚੀਜ਼ ਉਸ ਦੀਆਂ ਅੱਖਾਂ ਦੇ ਸਾਹਮਣੇ ਖੁੱਲੀ ਪਈ ਹੈ ਜਿਸ ਦਾ ਸਾਨੂੰ ਲੇਖਾ ਦੇਣਾ ਪੈਣਾ ਹੈ।

14ਇਸ ਲਈ, ਸਾਡੇ ਕੋਲ ਇੱਕ ਮਹਾਨ ਮਹਾਂ ਜਾਜਕ ਹੈ ਜੋ ਸਵਰਗ ਵਿੱਚ ਉੱਠਾਇਆ ਗਿਆ, ਜੇ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਆਓ ਅਸੀਂ ਉਸ ਵਿਸ਼ਵਾਸ ਨੂੰ ਦ੍ਰਿੜਤਾ ਨਾਲ ਫੜੀਏ ਜਿਸ ਦਾ ਅਸੀਂ ਦਾਅਵਾ ਕਰਦੇ ਹਾਂ।

15ਕਿਉਂਕਿ ਸਾਡੇ ਕੋਲ ਕੋਈ ਮਹਾਂ ਜਾਜਕ ਨਹੀਂ ਹੈ ਜੋ ਸਾਡੀਆਂ ਕਮਜ਼ੋਰੀਆਂ ਨਾਲ ਹਮਦਰਦੀ ਰੱਖਣ ਵਿੱਚ ਅਸਮਰੱਥ ਹੋਵੇ, ਪਰ ਸਾਡੇ ਕੋਲ ਇੱਕ ਅਜਿਹਾ ਹੈ ਜਿਸ ਨੂੰ ਹਰ ਤਰੀਕੇ ਨਾਲ ਸਾਡੇ ਵਾਂਗ ਪਰਖਿਆ ਗਿਆ ਹੈ, ਫਿਰ ਵੀ ਉਹ ਨੇ ਪਾਪ ਨਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.