ਇਬਰਾਨੀਆਂ 4

ਹੁਣ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਹ ਉਸ ਆਰਾਮ ਵਿੱਚ ਦਾਖਲ ਹੁੰਦੇ ਹਾਂ, ਜਿਵੇਂ ਪਰਮੇਸ਼ਵਰ ਨੇ ਕਿਹਾ ਹੈ, “ਇਸ ਲਈ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ, ‘ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।’ ” ਅਤੇ ਫਿਰ ਵੀ ਸੰਸਾਰ ਦੀ ਸ੍ਰਿਸ਼ਟੀ ਤੋਂ ਹੀ ਉਸ ਦੇ ਕੰਮ ਪੂਰੇ ਹੋ ਗਏ ਸਨ।

Hebrews 4:3 (UKJV) For we which have believed do enter into rest, as he said, As I have sworn in my wrath, if they shall enter into my rest: although the works were finished from the foundation of the world.

1ਇਸ ਲਈ, ਕਿਉਂਕਿ ਪਰਮੇਸ਼ਵਰ ਦੇ ਆਰਾਮ ਵਿੱਚ ਦਾਖਲ ਹੋਣ ਦਾ ਵਾਅਦਾ ਅਜੇ ਵੀ ਕਾਇਮ ਹੈ, ਸਾਵਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਉਸ ਤੋਂ ਰਹਿ ਨਾ ਜਾਵੇ।

2ਕਿਉਂਕਿ ਸਾਨੂੰ ਵੀ ਉਸੇ ਤਰ੍ਹਾਂ ਖੁਸ਼ਖ਼ਬਰੀ ਸੁਣਾਈ ਗਈ, ਜਿਵੇਂ ਉਹਨਾਂ ਨੂੰ; ਪਰ ਉਹਨਾਂ ਨੇ ਜਿਹੜਾ ਸੰਦੇਸ਼ ਸੁਣਾਇਆ ਉਹ ਉਹਨਾਂ ਲਈ ਕੋਈ ਲਾਭਵੰਤ ਨਾ ਹੋਇਆ, ਕਿਉਂਕਿ ਸੁਣਨ ਵਾਲਿਆਂ ਨੇ ਉਸ ਨੂੰ ਵਿਸ਼ਵਾਸ ਨਾਲ ਨਾ ਮੰਨਿਆ,

3ਹੁਣ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਹ ਉਸ ਆਰਾਮ ਵਿੱਚ ਦਾਖਲ ਹੁੰਦੇ ਹਾਂ, ਜਿਵੇਂ ਪਰਮੇਸ਼ਵਰ ਨੇ ਕਿਹਾ ਹੈ, “ਇਸ ਲਈ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ, ‘ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।’ ” ਅਤੇ ਫਿਰ ਵੀ ਸੰਸਾਰ ਦੀ ਸ੍ਰਿਸ਼ਟੀ ਤੋਂ ਹੀ ਉਸ ਦੇ ਕੰਮ ਪੂਰੇ ਹੋ ਗਏ ਸਨ।

4ਬਚਨ ਵਿੱਚ ਪਰਮੇਸ਼ਵਰ ਨੇ ਸੱਤਵੇਂ ਦਿਨ ਬਾਰੇ ਇਨ੍ਹਾਂ ਸ਼ਬਦਾਂ ਵਿੱਚ ਗੱਲ ਕੀਤੀ ਹੈ: “ਸੱਤਵੇਂ ਦਿਨ ਪਰਮੇਸ਼ਵਰ ਨੇ ਆਪਣੇ ਸਾਰੇ ਕੰਮਾਂ ਤੋਂ ਆਰਾਮ ਕੀਤਾ।”

5ਅਤੇ ਦੁਬਾਰਾ ਇਸ ਉਪਰੋਕਤ ਹਵਾਲੇ ਵਿੱਚ ਉਹ ਕਹਿੰਦਾ ਹੈ, “ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.