3ਹੁਣ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਹ ਉਸ ਆਰਾਮ ਵਿੱਚ ਦਾਖਲ ਹੁੰਦੇ ਹਾਂ, ਜਿਵੇਂ ਪਰਮੇਸ਼ਵਰ ਨੇ ਕਿਹਾ ਹੈ, “ਇਸ ਲਈ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ, ‘ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।’ ” ਅਤੇ ਫਿਰ ਵੀ ਸੰਸਾਰ ਦੀ ਸ੍ਰਿਸ਼ਟੀ ਤੋਂ ਹੀ ਉਸ ਦੇ ਕੰਮ ਪੂਰੇ ਹੋ ਗਏ ਸਨ।
4ਬਚਨ ਵਿੱਚ ਪਰਮੇਸ਼ਵਰ ਨੇ ਸੱਤਵੇਂ ਦਿਨ ਬਾਰੇ ਇਨ੍ਹਾਂ ਸ਼ਬਦਾਂ ਵਿੱਚ ਗੱਲ ਕੀਤੀ ਹੈ: “ਸੱਤਵੇਂ ਦਿਨ ਪਰਮੇਸ਼ਵਰ ਨੇ ਆਪਣੇ ਸਾਰੇ ਕੰਮਾਂ ਤੋਂ ਆਰਾਮ ਕੀਤਾ।”
5ਅਤੇ ਦੁਬਾਰਾ ਇਸ ਉਪਰੋਕਤ ਹਵਾਲੇ ਵਿੱਚ ਉਹ ਕਹਿੰਦਾ ਹੈ, “ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।”
6ਇਸ ਲਈ ਕਿਉਂਕਿ ਅਜੇ ਵੀ ਕੁਝ ਲੋਕਾਂ ਲਈ ਉਸ ਆਰਾਮ ਵਿੱਚ ਦਾਖਲ ਹੋਣ ਦਾ ਸੱਦਾ ਖੁਲਿਆ ਹੋਇਆ ਹੈ, ਕਿਉਂਕਿ ਜਿਨ੍ਹਾਂ ਨੂੰ ਪਹਿਲਾਂ ਖੁਸ਼ਖ਼ਬਰੀ ਸੁਣਾਈ ਗਈ ਸੀ ਉਹ ਆਪਣੀ ਅਣ-ਆਗਿਆਕਾਰੀ ਦੇ ਕਾਰਨ ਦਾਖਲ ਨਾ ਹੋ ਸਕੇ,
7ਪਰਮੇਸ਼ਵਰ ਨੇ ਫਿਰ ਇੱਕ ਪੱਕਾ ਦਿਨ ਨਿਰਧਾਰਤ ਕੀਤਾ, ਇਸ ਨੂੰ “ਅੱਜ” ਕਿਹਾ ਜਾਂਦਾ ਹੈ। ਇਹ ਉਸ ਨੇ ਉਦੋਂ ਕੀਤਾ ਜਦੋਂ ਇੱਕ ਲੰਮੇ ਸਮੇਂ ਬਾਅਦ ਉਸ ਨੇ ਦਾਵੀਦ ਦੁਆਰਾ ਗੱਲ ਕੀਤੀ, ਜਿਵੇਂ ਕਿ ਪਹਿਲਾਂ ਹੀ ਹਵਾਲਾ ਦਿੱਤਾ ਗਿਆ ਸੀ: “ਅੱਜ, ਜੇ ਤੁਸੀਂ ਉਸ ਦੀ ਆਵਾਜ਼ ਸੁਣੋ, ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।”