ਇਬਰਾਨੀਆਂ 4

ਇਸ ਲਈ ਕਿਉਂਕਿ ਅਜੇ ਵੀ ਕੁਝ ਲੋਕਾਂ ਲਈ ਉਸ ਆਰਾਮ ਵਿੱਚ ਦਾਖਲ ਹੋਣ ਦਾ ਸੱਦਾ ਖੁਲਿਆ ਹੋਇਆ ਹੈ, ਕਿਉਂਕਿ ਜਿਨ੍ਹਾਂ ਨੂੰ ਪਹਿਲਾਂ ਖੁਸ਼ਖ਼ਬਰੀ ਸੁਣਾਈ ਗਈ ਸੀ ਉਹ ਆਪਣੀ ਅਣ-ਆਗਿਆਕਾਰੀ ਦੇ ਕਾਰਨ ਦਾਖਲ ਨਾ ਹੋ ਸਕੇ,

Hebrews 4:6 (UKJV) Seeing therefore it remains that some must enter therein, and they to whom it was first preached entered not in because of unbelief:

4ਬਚਨ ਵਿੱਚ ਪਰਮੇਸ਼ਵਰ ਨੇ ਸੱਤਵੇਂ ਦਿਨ ਬਾਰੇ ਇਨ੍ਹਾਂ ਸ਼ਬਦਾਂ ਵਿੱਚ ਗੱਲ ਕੀਤੀ ਹੈ: “ਸੱਤਵੇਂ ਦਿਨ ਪਰਮੇਸ਼ਵਰ ਨੇ ਆਪਣੇ ਸਾਰੇ ਕੰਮਾਂ ਤੋਂ ਆਰਾਮ ਕੀਤਾ।”

5ਅਤੇ ਦੁਬਾਰਾ ਇਸ ਉਪਰੋਕਤ ਹਵਾਲੇ ਵਿੱਚ ਉਹ ਕਹਿੰਦਾ ਹੈ, “ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।”

6ਇਸ ਲਈ ਕਿਉਂਕਿ ਅਜੇ ਵੀ ਕੁਝ ਲੋਕਾਂ ਲਈ ਉਸ ਆਰਾਮ ਵਿੱਚ ਦਾਖਲ ਹੋਣ ਦਾ ਸੱਦਾ ਖੁਲਿਆ ਹੋਇਆ ਹੈ, ਕਿਉਂਕਿ ਜਿਨ੍ਹਾਂ ਨੂੰ ਪਹਿਲਾਂ ਖੁਸ਼ਖ਼ਬਰੀ ਸੁਣਾਈ ਗਈ ਸੀ ਉਹ ਆਪਣੀ ਅਣ-ਆਗਿਆਕਾਰੀ ਦੇ ਕਾਰਨ ਦਾਖਲ ਨਾ ਹੋ ਸਕੇ,

7ਪਰਮੇਸ਼ਵਰ ਨੇ ਫਿਰ ਇੱਕ ਪੱਕਾ ਦਿਨ ਨਿਰਧਾਰਤ ਕੀਤਾ, ਇਸ ਨੂੰ “ਅੱਜ” ਕਿਹਾ ਜਾਂਦਾ ਹੈ। ਇਹ ਉਸ ਨੇ ਉਦੋਂ ਕੀਤਾ ਜਦੋਂ ਇੱਕ ਲੰਮੇ ਸਮੇਂ ਬਾਅਦ ਉਸ ਨੇ ਦਾਵੀਦ ਦੁਆਰਾ ਗੱਲ ਕੀਤੀ, ਜਿਵੇਂ ਕਿ ਪਹਿਲਾਂ ਹੀ ਹਵਾਲਾ ਦਿੱਤਾ ਗਿਆ ਸੀ: “ਅੱਜ, ਜੇ ਤੁਸੀਂ ਉਸ ਦੀ ਆਵਾਜ਼ ਸੁਣੋ, ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।”

8ਕਿਉਂਕਿ ਜੇ ਯੇਹੋਸ਼ੁਆ ਨੇ ਉਹਨਾਂ ਨੂੰ ਆਰਾਮ ਦਿੱਤਾ ਹੁੰਦਾ, ਤਾਂ ਪਰਮੇਸ਼ਵਰ ਨੇ ਬਾਅਦ ਵਿੱਚ ਕਿਸੇ ਹੋਰ ਦਿਨ ਬਾਰੇ ਗੱਲ ਨਾ ਕੀਤੀ ਹੁੰਦੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.