7ਪਰਮੇਸ਼ਵਰ ਨੇ ਫਿਰ ਇੱਕ ਪੱਕਾ ਦਿਨ ਨਿਰਧਾਰਤ ਕੀਤਾ, ਇਸ ਨੂੰ “ਅੱਜ” ਕਿਹਾ ਜਾਂਦਾ ਹੈ। ਇਹ ਉਸ ਨੇ ਉਦੋਂ ਕੀਤਾ ਜਦੋਂ ਇੱਕ ਲੰਮੇ ਸਮੇਂ ਬਾਅਦ ਉਸ ਨੇ ਦਾਵੀਦ ਦੁਆਰਾ ਗੱਲ ਕੀਤੀ, ਜਿਵੇਂ ਕਿ ਪਹਿਲਾਂ ਹੀ ਹਵਾਲਾ ਦਿੱਤਾ ਗਿਆ ਸੀ: “ਅੱਜ, ਜੇ ਤੁਸੀਂ ਉਸ ਦੀ ਆਵਾਜ਼ ਸੁਣੋ, ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।”
8ਕਿਉਂਕਿ ਜੇ ਯੇਹੋਸ਼ੁਆ ਨੇ ਉਹਨਾਂ ਨੂੰ ਆਰਾਮ ਦਿੱਤਾ ਹੁੰਦਾ, ਤਾਂ ਪਰਮੇਸ਼ਵਰ ਨੇ ਬਾਅਦ ਵਿੱਚ ਕਿਸੇ ਹੋਰ ਦਿਨ ਬਾਰੇ ਗੱਲ ਨਾ ਕੀਤੀ ਹੁੰਦੀ।
9ਤਾਂ ਫਿਰ, ਪਰਮੇਸ਼ਵਰ ਦੇ ਲੋਕਾਂ ਲਈ ਇੱਕ ਸਬਤ ਦਾ ਆਰਾਮ ਅਜੇ ਬਾਕੀ ਰਹਿੰਦਾ ਹੈ;
10ਕਿਉਂਕਿ ਜਿਹੜਾ ਪਰਮੇਸ਼ਵਰ ਦੇ ਆਰਾਮ ਵਿੱਚ ਦਾਖਲ ਹੁੰਦਾ ਹੈ ਉਹ ਆਪਣੇ ਕੰਮਾਂ ਤੋਂ ਵੀ ਆਰਾਮ ਕਰਦਾ ਹੈ, ਜਿਵੇਂ ਕਿ ਪਰਮੇਸ਼ਵਰ ਨੇ ਆਪਣੇ ਕੰਮਾਂ ਤੋਂ ਆਰਾਮ ਕੀਤਾ ਸੀ।
11ਇਸ ਲਈ, ਆਓ, ਅਸੀਂ ਉਸ ਆਰਾਮ ਵਿੱਚ ਦਾਖਲ ਹੋਣ ਦੀ ਹਰ ਕੋਸ਼ਿਸ਼ ਕਰੀਏ, ਤਾਂ ਜੋ ਕੋਈ ਵੀ ਉਹਨਾਂ ਦੀ ਅਣ-ਆਗਿਆਕਾਰੀ ਦੀ ਉਦਾਹਰਣ ਤੇ ਚੱਲ ਕੇ ਨਾਸ਼ ਨਾ ਹੋਵੇ।