1ਹਰ ਮਹਾਂ ਜਾਜਕ ਨੂੰ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ ਅਤੇ ਪਰਮੇਸ਼ਵਰ ਨਾਲ ਜੁੜੇ ਮਾਮਲਿਆਂ ਵਿੱਚ ਲੋਕਾਂ ਦੇ ਲਈ ਨਿਯੁਕਤ ਕੀਤਾ ਜਾਂਦਾ ਹੈ ਕਿ ਉਹ ਪਾਪਾਂ ਲਈ ਭੇਂਟਾਂ ਅਤੇ ਬਲੀਆਂ ਚੜ੍ਹਾਵੇ।
2ਉਹ ਉਹਨਾਂ ਲੋਕਾਂ ਨਾਲ ਨਰਮੀ ਨਾਲ ਪੇਸ਼ ਆਉਣ ਦੇ ਯੋਗ ਹੈ ਜੋ ਅਗਿਆਨੀ ਹਨ ਅਤੇ ਕੁਰਾਹੇ ਪੈ ਰਹੇ ਹਨ, ਕਿਉਂਕਿ ਉਹ ਖੁਦ ਕਮਜ਼ੋਰੀਆਂ ਵਿੱਚ ਘਿਰਿਆ ਹੋਇਆ ਹੈ।
3ਇਹੀ ਕਾਰਨ ਹੈ ਕਿ ਉਸ ਨੂੰ ਲੋਕਾਂ ਦੇ ਪਾਪਾਂ ਨਾਲ-ਨਾਲ ਆਪਣੇ ਪਾਪਾਂ ਦੇ ਲਈ ਵੀ ਬਲੀਦਾਨ ਚੜ੍ਹਾਉਣੇ ਪੈਂਦੇ ਹਨ।