11ਸਾਡੇ ਕੋਲ ਇਸ ਬਾਰੇ ਕਹਿਣ ਲਈ ਬਹੁਤ ਕੁਝ ਹੈ, ਪਰ ਤੁਹਾਡੇ ਲਈ ਇਸ ਨੂੰ ਸਪਸ਼ਟ ਕਰਨਾ ਮੁਸ਼ਕਲ ਹੈ ਕਿਉਂਕਿ ਤੁਸੀਂ ਹੁਣ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ।
12ਕਿਉਂ ਜੋ ਬਹੁਤ ਸਮਾਂ ਕਰਕੇ ਤੁਹਾਨੂੰ ਉਪਦੇਸ਼ਕ ਬਣ ਜਾਣਾ ਚਾਹੀਦਾ ਸੀ, ਪਰ ਤੁਹਾਨੂੰ ਅਜੇ ਵੀ ਕਿਸੇ ਦੀ ਲੋੜ ਹੈ ਜੋ ਤੁਹਾਨੂੰ ਦੁਬਾਰਾ ਪਰਮੇਸ਼ਵਰ ਦੇ ਬਚਨ ਦੀਆਂ ਮੁੱਢਲੀਆਂ ਸੱਚਾਈਆਂ ਸਿਖਾਏ। ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਭੋਜਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!
13ਕੋਈ ਵੀ ਜੋ ਦੁੱਧ ਉੱਤੇ ਰਹਿੰਦਾ ਹੈ, ਅਜੇ ਵੀ ਇੱਕ ਬਾਲਕ ਹੈ, ਧਾਰਮਿਕਤਾ ਦੇ ਉਪਦੇਸ਼ ਤੋਂ ਅਣਜਾਣ ਹੈ।
14ਪਰ ਠੋਸ ਭੋਜਨ ਉਹਨਾਂ ਸਿਆਣਿਆਂ ਲਈ ਹੈ, ਜਿਨ੍ਹਾਂ ਨੇ ਨਿਰੰਤਰ ਵਰਤੋਂ ਦੁਆਰਾ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਨੂੰ ਵੱਖ ਕਰਨ ਦੀ ਸਿਖਲਾਈ ਦਿੱਤੀ ਹੈ।