5ਇਸੇ ਤਰ੍ਹਾਂ, ਮਸੀਹ ਨੇ ਆਪਣੇ ਆਪ ਲਈ ਮਹਾਂ ਜਾਜਕ ਬਣਨ ਦੀ ਵਡਿਆਈ ਨਹੀਂ ਲਈ। ਪਰ ਪਰਮੇਸ਼ਵਰ ਨੇ ਉਸ ਨੂੰ ਕਿਹਾ, “ਤੂੰ ਮੇਰਾ ਪੁੱਤਰ ਹੈ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।”
6ਅਤੇ ਪਰਮੇਸ਼ਵਰ ਬਚਨ ਵਿੱਚ ਇੱਕ ਦੂਸਰੀ ਥਾਂ ਤੇ ਆਖਦਾ ਹੈ, “ਤੂੰ ਮਲਕਿਸਿਦੇਕ ਦੀ ਪਦਵੀ ਅਨੁਸਾਰ, ਸਦਾ ਤੱਕ ਦਾ ਜਾਜਕ ਹੈ।”
7ਉਨ੍ਹੀ ਦਿਨੀਂ ਧਰਤੀ ਉੱਤੇ ਸਰੀਰ ਵਿੱਚ ਰਹਿੰਦੇ ਹੋਏ ਯਿਸ਼ੂ ਨੇ ਉਸ ਅੱਗੇ ਜ਼ੋਰਦਾਰ ਸ਼ਬਦਾ ਵਿੱਚ ਹੰਝੂਆਂ ਨਾਲ ਪ੍ਰਾਰਥਨਾਵਾਂ ਅਤੇ ਬੇਨਤੀਆਂ ਕੀਤੀਆਂ ਜੋ ਯਿਸ਼ੂ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਭਗਤੀ ਦੇ ਕਾਰਨ ਪਰਮੇਸ਼ਵਰ ਦੇ ਅੱਗੇ ਉਸ ਦੀ ਸੁਣੀ ਗਈ।
8ਭਾਵੇਂ ਉਹ ਪਰਮੇਸ਼ਵਰ ਦਾ ਪੁੱਤਰ ਸੀ, ਯਿਸ਼ੂ ਨੇ ਆਪਣੇ ਦੁੱਖ ਉਠਾਉਂਣ ਤੋਂ ਵੀ ਆਗਿਆਕਾਰੀ ਸਿੱਖੀ।
9ਅਤੇ ਇੱਕੋ ਵਾਰ ਸੰਪੂਰਨ ਹੋ ਜਾਣ ਤੇ, ਯਿਸ਼ੂ ਉਹਨਾਂ ਸਾਰਿਆਂ ਲਈ ਸਦੀਵੀ ਮੁਕਤੀ ਦਾ ਸਰੋਤ ਬਣ ਗਿਆ ਜੋ ਉਸ ਦੀ ਆਗਿਆ ਦਾ ਪਾਲਣ ਕਰਦੇ ਹਨ।