ਇਬਰਾਨੀਆਂ 6

ਅਸੀਂ ਚਾਹੁੰਦੇ ਹਾਂ ਕਿ ਤੁਹਾਡੇ ਵਿੱਚੋਂ ਹਰ ਕੋਈ ਅੰਤ ਤੱਕ ਇਹੀ ਉਤਸੁਕਤਾ ਦਿਖਾਵੇ, ਤਾਂ ਜੋ ਤੁਸੀਂ ਜਿਸ ਦੀ ਉਮੀਦ ਕਰਦੇ ਹੋ ਉਹ ਪੂਰੀ ਤਰ੍ਹਾਂ ਸਾਕਾਰ ਹੋ ਜਾਵੇ।

Hebrews 6:11 (UKJV) And we desire that every one of you do show the same diligence to the full assurance of hope unto the end:

9ਹੇ ਪਿਆਰੇ ਦੋਸਤੋ, ਭਾਵੇਂ ਅਸੀਂ ਇਸ ਤਰ੍ਹਾਂ ਬੋਲਦੇ ਹਾਂ, ਅਸੀਂ ਤੁਹਾਡੇ ਵੱਲੋਂ ਇੰਨ੍ਹਾਂ ਨਾਲੋਂ ਚੰਗੀਆਂ ਚੀਜ਼ਾਂ ਦੇ ਲਈ ਆਸ ਰੱਖਦੇ ਹਾਂ ਉਹ ਚੀਜ਼ਾਂ ਜਿਨ੍ਹਾਂ ਦਾ ਮੁਕਤੀ ਨਾਲ ਸੰਬੰਧ ਹੈ।

10ਪਰਮੇਸ਼ਵਰ ਅਨਿਆਈ ਨਹੀਂ ਹੈ; ਉਹ ਤੁਹਾਡੇ ਕੰਮ ਅਤੇ ਉਸ ਪਿਆਰ ਨੂੰ ਨਹੀਂ ਭੁੱਲੇਗਾ ਜੋ ਤੁਸੀਂ ਉਸ ਨੂੰ ਦਿਖਾਇਆ ਹੈ ਜਿਵੇਂ ਕਿ ਤੁਸੀਂ ਉਸ ਦੇ ਸੰਤਾਂ ਦੀ ਸਹਾਇਤਾ ਕੀਤੀ ਹੈ ਅਤੇ ਉਹਨਾਂ ਦੀ ਸਹਾਇਤਾ ਕਰਦੇ ਵੀ ਹੋ।

11ਅਸੀਂ ਚਾਹੁੰਦੇ ਹਾਂ ਕਿ ਤੁਹਾਡੇ ਵਿੱਚੋਂ ਹਰ ਕੋਈ ਅੰਤ ਤੱਕ ਇਹੀ ਉਤਸੁਕਤਾ ਦਿਖਾਵੇ, ਤਾਂ ਜੋ ਤੁਸੀਂ ਜਿਸ ਦੀ ਉਮੀਦ ਕਰਦੇ ਹੋ ਉਹ ਪੂਰੀ ਤਰ੍ਹਾਂ ਸਾਕਾਰ ਹੋ ਜਾਵੇ।

12ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਆਲਸੀ ਬਣੋ, ਪਰ ਉਹਨਾਂ ਦੀ ਨਕਲ ਕਰੋ ਜੋ ਵਿਸ਼ਵਾਸ ਅਤੇ ਸਬਰ ਦੁਆਰਾ ਉਹਨਾਂ ਚੀਜ਼ਾਂ ਦੇ ਵਾਰਸ ਹੁੰਦੇ ਹਨ ਜਿਨ੍ਹਾਂ ਦਾ ਵਾਅਦਾ ਕੀਤਾ ਗਿਆ ਸੀ।

13ਜਦੋਂ ਪਰਮੇਸ਼ਵਰ ਨੇ ਅਬਰਾਹਾਮ ਨਾਲ ਆਪਣਾ ਵਾਅਦਾ ਕੀਤਾ, ਕਿਉਂਕਿ ਉਸ ਦੇ ਲਈ ਸਹੁੰ ਚੁੱਕਣ ਵਾਲਾ ਕੋਈ ਉਸ ਤੋਂ ਵੱਡਾ ਨਹੀਂ ਸੀ, ਇਸ ਲਈ ਉਸ ਨੇ ਆਪਣੇ ਆਪ ਦੀ ਸਹੁੰ ਖਾਧੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.