13ਜਦੋਂ ਪਰਮੇਸ਼ਵਰ ਨੇ ਅਬਰਾਹਾਮ ਨਾਲ ਆਪਣਾ ਵਾਅਦਾ ਕੀਤਾ, ਕਿਉਂਕਿ ਉਸ ਦੇ ਲਈ ਸਹੁੰ ਚੁੱਕਣ ਵਾਲਾ ਕੋਈ ਉਸ ਤੋਂ ਵੱਡਾ ਨਹੀਂ ਸੀ, ਇਸ ਲਈ ਉਸ ਨੇ ਆਪਣੇ ਆਪ ਦੀ ਸਹੁੰ ਖਾਧੀ,
14ਕਹਿੰਦਾ ਹੈ, “ਮੈਂ ਜ਼ਰੂਰ ਤੈਨੂੰ ਅਸੀਸ ਦੇਵਾਂਗਾ ਅਤੇ ਤੇਰੀ ਅੰਸ ਨੂੰ ਵਧਾਵਾਂਗਾ।”
15ਅਤੇ ਇਸ ਲਈ ਧੀਰਜ ਨਾਲ ਉਡੀਕ ਕਰਨ ਤੋਂ ਬਾਅਦ, ਅਬਰਾਹਾਮ ਨੂੰ ਉਹ ਮਿਲਿਆ ਜੋ ਉਸ ਨਾਲ ਵਾਅਦਾ ਕੀਤਾ ਗਿਆ ਸੀ।
16ਲੋਕ ਕਿਸੇ ਆਪਣੇ ਤੋਂ ਵੱਡੇ ਦੀ ਸਹੁੰ ਖਾਂਦੇ ਹਨ ਅਤੇ ਸਹੁੰ ਉਹਨਾਂ ਦੇ ਝਗੜੇ ਦਾ ਫ਼ੈਸਲਾ ਕਰਦੀ ਹੈ ਅਤੇ ਸਾਰੀਆਂ ਦਲੀਲਾਂ ਖਤਮ ਹੋ ਜਾਂਦੀਆਂ ਹਨ।
17ਕਿਉਂਕਿ ਪਰਮੇਸ਼ਵਰ ਆਪਣੇ ਉਦੇਸ਼ ਦੇ ਨਾ ਬਦਲਣ ਵਾਲੇ ਸੁਭਾਅ ਨੂੰ ਬਹੁਤ ਸਪੱਸ਼ਟ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਸਹੁੰ ਨਾਲ ਇਸ ਦੀ ਪੁਸ਼ਟੀ ਕੀਤੀ।