5ਜਿਨ੍ਹਾਂ ਨੇ ਪਰਮੇਸ਼ਵਰ ਦੇ ਭਲੇ ਬਚਨ ਅਤੇ ਆਉਣ ਵਾਲੇ ਯੁੱਗ ਦੀਆਂ ਸ਼ਕਤੀਆਂ ਦਾ ਸਵਾਦ ਚੱਖਿਆ ਹੈ।
6ਅਤੇ ਜੇ ਉਹ ਭਟਕ ਜਾਣ, ਉਹਨਾਂ ਨੂੰ ਦੁਬਾਰਾ ਤੋਬਾ ਕਰਾਉਣਾ ਅਣਹੋਣਾ ਹੈ ਕਿਉਂਕਿ ਉਹ ਪਰਮੇਸ਼ਵਰ ਦੇ ਪੁੱਤਰ ਨੂੰ ਆਪਣੇ ਵੱਲੋਂ ਦੂਸਰੀ ਵਾਰ ਸਲੀਬ ਤੇ ਚਾੜ੍ਹਦੇ ਹਨ ਅਤੇ ਉਹਨਾਂ ਨੂੰ ਜਨਤਕ ਬਦਨਾਮੀ ਦੇ ਅਧੀਨ ਕਰਦੇ ਹਨ।
7ਉਹ ਜ਼ਮੀਨ ਜਿਹੜੀ ਬਾਰਸ਼ ਦੇ ਪਾਣੀ ਨੂੰ ਅਕਸਰ ਸੋਕ ਲੈਂਦੀ ਹੈ ਅਤੇ ਕਿਸਾਨ ਲਈ ਉਪਯੋਗੀ ਫਸਲ ਪੈਦਾ ਕਰਦੀ ਹੈ ਉਹ ਪਰਮੇਸ਼ਵਰ ਦੀ ਅਸੀਸ ਪ੍ਰਾਪਤ ਕਰਦੀ ਹੈ।
8ਪਰ ਜਿਹੜੀ ਜ਼ਮੀਨ ਕੰਡੇ ਅਤੇ ਕੰਡਿਆਲੀ ਝਾੜੀਆਂ ਪੈਦਾ ਕਰਦੀ ਹੈ ਉਹ ਵਿਅਰਥ ਹੈ ਅਤੇ ਪਰਮੇਸ਼ਵਰ ਦੁਆਰਾ ਸਰਾਪੇ ਜਾਣ ਦੇ ਖਤਰੇ ਵਿੱਚ ਹੈ। ਅੰਤ ਵਿੱਚ ਇਸ ਨੂੰ ਸਾੜ ਦਿੱਤਾ ਜਾਵੇਗਾ।
9ਹੇ ਪਿਆਰੇ ਦੋਸਤੋ, ਭਾਵੇਂ ਅਸੀਂ ਇਸ ਤਰ੍ਹਾਂ ਬੋਲਦੇ ਹਾਂ, ਅਸੀਂ ਤੁਹਾਡੇ ਵੱਲੋਂ ਇੰਨ੍ਹਾਂ ਨਾਲੋਂ ਚੰਗੀਆਂ ਚੀਜ਼ਾਂ ਦੇ ਲਈ ਆਸ ਰੱਖਦੇ ਹਾਂ ਉਹ ਚੀਜ਼ਾਂ ਜਿਨ੍ਹਾਂ ਦਾ ਮੁਕਤੀ ਨਾਲ ਸੰਬੰਧ ਹੈ।