ਇਬਰਾਨੀਆਂ 7

ਉਹ ਜਿਸ ਦੇ ਬਾਰੇ ਇਹ ਗੱਲਾਂ ਕਹੀਆਂ ਜਾਂਦੀਆਂ ਹਨ ਇੱਕ ਵੱਖਰੇ ਗੋਤ ਨਾਲ ਸਬੰਧਤ ਹੈ, ਅਤੇ ਉਸ ਗੋਤ ਦੇ ਕਿਸੇ ਨੇ ਵੀ ਕਦੇ ਜਗਵੇਦੀ ਦੀ ਸੇਵਾ ਨਹੀਂ ਕੀਤੀ।

Hebrews 7:13 (UKJV) For he of whom these things are spoken pertains to another tribe, of which no man gave attendance at the altar.

11ਜੇ ਸੰਪੂਰਨਤਾ ਲੇਵੀਆਂ ਦੀ ਜਾਜਕਤਾ ਦੁਆਰਾ ਪ੍ਰਾਪਤ ਕੀਤੀ ਜਾ ਸਕਦੀ ਸੀ ਅਤੇ ਜਿਸ ਦੇ ਹੁੰਦਿਆ ਲੋਕਾਂ ਨੂੰ ਬਿਵਸਥਾ ਮਿਲੀ ਸੀ ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦੇਕ ਦੇ ਕ੍ਰਮ ਤੋਂ ਕੋਈ ਹੋਰ ਜਾਜਕ ਆਉਂਦਾ ਅਤੇ ਜੋ ਹਾਰੋਨ ਦੇ ਕ੍ਰਮ ਵਿੱਚ ਨਾ ਗਿਣਿਆ ਜਾਂਦਾ?

12ਕਿਉਂਕਿ ਜਦੋਂ ਜਾਜਕ ਦਾ ਪਦ ਬਦਲਿਆ ਜਾਂਦਾ ਹੈ, ਤਾਂ ਬਿਵਸਥਾ ਬਦਲਣਾ ਵੀ ਜ਼ਰੂਰੀ ਹੈ।

13ਉਹ ਜਿਸ ਦੇ ਬਾਰੇ ਇਹ ਗੱਲਾਂ ਕਹੀਆਂ ਜਾਂਦੀਆਂ ਹਨ ਇੱਕ ਵੱਖਰੇ ਗੋਤ ਨਾਲ ਸਬੰਧਤ ਹੈ, ਅਤੇ ਉਸ ਗੋਤ ਦੇ ਕਿਸੇ ਨੇ ਵੀ ਕਦੇ ਜਗਵੇਦੀ ਦੀ ਸੇਵਾ ਨਹੀਂ ਕੀਤੀ।

14ਕਿਉਂਕਿ ਇਹ ਸਪੱਸ਼ਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਗੋਤ ਤੋਂ ਆਇਆ ਸੀ, ਅਤੇ ਉਸ ਗੋਤ ਦੇ ਸੰਬੰਧ ਵਿੱਚ ਮੋਸ਼ੇਹ ਨੇ ਜਾਜਕਾਂ ਬਾਰੇ ਕੁਝ ਨਹੀਂ ਸੀ ਕਿਹਾ।

15ਅਤੇ ਜੋ ਅਸੀਂ ਕਿਹਾ ਹੈ ਉਹ ਹੋਰ ਵੀ ਸਪੱਸ਼ਟ ਹੈ ਜੇ ਮਲਕਿਸਿਦੇਕ ਵਰਗਾ ਕੋਈ ਹੋਰ ਜਾਜਕ ਪ੍ਰਗਟ ਹੁੰਦਾ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.