ਇਬਰਾਨੀਆਂ 7

ਮੋਸ਼ੇਹ ਦੁਆਰਾ ਪੇਸ਼ ਕੀਤੇ ਗਏ ਕਾਨੂੰਨ ਵਿੱਚ, ਲੇਵੀ ਦੇ ਉੱਤਰਾਧਿਕਾਰੀ, ਜਿਨ੍ਹਾਂ ਨੂੰ ਜਾਜਕਾਂ ਦੇ ਯੋਗ ਚੁਣਿਆ ਜਾਂਦਾ ਹੈ, ਉਹਨਾਂ ਨੂੰ ਇਸਰਾਏਲੀ ਲੋਕਾਂ ਤੋਂ ਦਸਵਾਂ ਹਿੱਸਾ ਲੈਣ ਦਾ ਹੁਕਮ ਹੈ, ਅਰਥਾਤ ਉਹਨਾਂ ਲੋਕਾਂ ਤੋਂ ਜੋ ਅਬਰਾਹਾਮ ਦੇ ਅੰਸ ਤੋਂ ਸਨ।

Hebrews 7:5 (UKJV) And verily they that are of the sons of Levi, who receive the office of the priesthood, have a commandment to take tithes of the people according to the law, that is, of their brethren, though they come out of the loins of Abraham:

3ਮਲਕਿਸਿਦੇਕ ਦੀ ਵੰਸ਼ਾਵਲੀ ਬਾਰੇ ਕੋਈ ਵੀ ਕੁਝ ਨਹੀਂ ਜਾਣਦਾ, ਜਿਸ ਦਾ ਨਾ ਤਾਂ ਪਿਤਾ ਨਾ ਹੀ ਮਾਤਾ ਦਾ ਅਤੇ ਨਾ ਹੀ ਵੰਸ਼ਾਵਲੀ ਦਾ ਪਤਾ ਹੈ, ਜਿਸਦਾ ਨਾ ਤਾਂ ਦਿਨਾਂ ਦਾ ਅਰੰਭ ਹੈ ਅਤੇ ਨਾ ਹੀ ਜੀਵਨ ਦਾ ਅੰਤ, ਉਹ ਪਰਮੇਸ਼ਵਰ ਦੇ ਪੁੱਤਰ ਦੀ ਤਰ੍ਹਾਂ ਸਦਾ ਦਾ ਜਾਜਕ ਹੈ।

4ਜ਼ਰਾ ਸੋਚੋ ਕਿ ਮਲਕਿਸਿਦੇਕ ਕਿੰਨਾ ਮਹਾਨ ਸੀ: ਇੱਥੋਂ ਤੱਕ ਕਿ ਕੁਲਪਤੀ ਅਬਰਾਹਾਮ ਨੇ ਵੀ ਉਸ ਨੂੰ ਲੁੱਟ ਦੇ ਮਾਲ ਦਾ ਦਸਵਾਂ ਹਿੱਸਾ ਦਿੱਤਾ ਸੀ!

5ਮੋਸ਼ੇਹ ਦੁਆਰਾ ਪੇਸ਼ ਕੀਤੇ ਗਏ ਕਾਨੂੰਨ ਵਿੱਚ, ਲੇਵੀ ਦੇ ਉੱਤਰਾਧਿਕਾਰੀ, ਜਿਨ੍ਹਾਂ ਨੂੰ ਜਾਜਕਾਂ ਦੇ ਯੋਗ ਚੁਣਿਆ ਜਾਂਦਾ ਹੈ, ਉਹਨਾਂ ਨੂੰ ਇਸਰਾਏਲੀ ਲੋਕਾਂ ਤੋਂ ਦਸਵਾਂ ਹਿੱਸਾ ਲੈਣ ਦਾ ਹੁਕਮ ਹੈ, ਅਰਥਾਤ ਉਹਨਾਂ ਲੋਕਾਂ ਤੋਂ ਜੋ ਅਬਰਾਹਾਮ ਦੇ ਅੰਸ ਤੋਂ ਸਨ।

6ਹਾਲਾਂਕਿ, ਮਲਕਿਸਿਦੇਕ ਦੇ ਵੰਸ਼ ਦਾ ਕਿਸੇ ਨੂੰ ਨਹੀਂ ਪਤਾ, ਫਿਰ ਵੀ ਉਸ ਨੇ ਅਬਰਾਹਾਮ ਤੋਂ ਦਸਵਾਂ ਹਿੱਸਾ ਲਿਆ ਅਤੇ ਉਸ ਨੂੰ ਅਸੀਸ ਦਿੱਤੀ ਜਿਸ ਦੇ ਵਾਅਦੇ ਕੀਤੇ ਗਏ ਸਨ।

7ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਛੋਟੇ ਨੂੰ ਵੱਡੇ ਦੁਆਰਾ ਅਸੀਸ ਦਿੱਤੀ ਜਾਂਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.