4ਜ਼ਰਾ ਸੋਚੋ ਕਿ ਮਲਕਿਸਿਦੇਕ ਕਿੰਨਾ ਮਹਾਨ ਸੀ: ਇੱਥੋਂ ਤੱਕ ਕਿ ਕੁਲਪਤੀ ਅਬਰਾਹਾਮ ਨੇ ਵੀ ਉਸ ਨੂੰ ਲੁੱਟ ਦੇ ਮਾਲ ਦਾ ਦਸਵਾਂ ਹਿੱਸਾ ਦਿੱਤਾ ਸੀ!
5ਮੋਸ਼ੇਹ ਦੁਆਰਾ ਪੇਸ਼ ਕੀਤੇ ਗਏ ਕਾਨੂੰਨ ਵਿੱਚ, ਲੇਵੀ ਦੇ ਉੱਤਰਾਧਿਕਾਰੀ, ਜਿਨ੍ਹਾਂ ਨੂੰ ਜਾਜਕਾਂ ਦੇ ਯੋਗ ਚੁਣਿਆ ਜਾਂਦਾ ਹੈ, ਉਹਨਾਂ ਨੂੰ ਇਸਰਾਏਲੀ ਲੋਕਾਂ ਤੋਂ ਦਸਵਾਂ ਹਿੱਸਾ ਲੈਣ ਦਾ ਹੁਕਮ ਹੈ, ਅਰਥਾਤ ਉਹਨਾਂ ਲੋਕਾਂ ਤੋਂ ਜੋ ਅਬਰਾਹਾਮ ਦੇ ਅੰਸ ਤੋਂ ਸਨ।
6ਹਾਲਾਂਕਿ, ਮਲਕਿਸਿਦੇਕ ਦੇ ਵੰਸ਼ ਦਾ ਕਿਸੇ ਨੂੰ ਨਹੀਂ ਪਤਾ, ਫਿਰ ਵੀ ਉਸ ਨੇ ਅਬਰਾਹਾਮ ਤੋਂ ਦਸਵਾਂ ਹਿੱਸਾ ਲਿਆ ਅਤੇ ਉਸ ਨੂੰ ਅਸੀਸ ਦਿੱਤੀ ਜਿਸ ਦੇ ਵਾਅਦੇ ਕੀਤੇ ਗਏ ਸਨ।
7ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਛੋਟੇ ਨੂੰ ਵੱਡੇ ਦੁਆਰਾ ਅਸੀਸ ਦਿੱਤੀ ਜਾਂਦੀ ਹੈ।
8ਇੱਕ ਤਰਫ, ਦਸਵਾਂ ਹਿੱਸਾ ਉਹਨਾਂ ਲੋਕਾਂ ਦੁਆਰਾ ਇਕੱਠਾ ਕੀਤਾ ਜਾਂਦਾ ਹੈ ਜੋ ਮਰਨ ਵਾਲੇ ਹੋਣ; ਪਰ ਦੂਸਰੀ ਤਰਫ, ਮਲਕਿਸਿਦੇਕ ਦੁਆਰਾ ਜਿਸ ਬਾਰੇ ਗਵਾਹੀ ਦਿੱਤੀ ਜਾਂਦੀ ਹੈ ਭਈ ਉਹ ਜਿਉਂਦਾ ਹੈ।