ਇਬਰਾਨੀਆਂ 7

ਇੱਕ ਤਰਫ, ਦਸਵਾਂ ਹਿੱਸਾ ਉਹਨਾਂ ਲੋਕਾਂ ਦੁਆਰਾ ਇਕੱਠਾ ਕੀਤਾ ਜਾਂਦਾ ਹੈ ਜੋ ਮਰਨ ਵਾਲੇ ਹੋਣ; ਪਰ ਦੂਸਰੀ ਤਰਫ, ਮਲਕਿਸਿਦੇਕ ਦੁਆਰਾ ਜਿਸ ਬਾਰੇ ਗਵਾਹੀ ਦਿੱਤੀ ਜਾਂਦੀ ਹੈ ਭਈ ਉਹ ਜਿਉਂਦਾ ਹੈ।

Hebrews 7:8 (UKJV) And here men that die receive tithes; but there he receives them, of whom it is witnessed that he lives.

6ਹਾਲਾਂਕਿ, ਮਲਕਿਸਿਦੇਕ ਦੇ ਵੰਸ਼ ਦਾ ਕਿਸੇ ਨੂੰ ਨਹੀਂ ਪਤਾ, ਫਿਰ ਵੀ ਉਸ ਨੇ ਅਬਰਾਹਾਮ ਤੋਂ ਦਸਵਾਂ ਹਿੱਸਾ ਲਿਆ ਅਤੇ ਉਸ ਨੂੰ ਅਸੀਸ ਦਿੱਤੀ ਜਿਸ ਦੇ ਵਾਅਦੇ ਕੀਤੇ ਗਏ ਸਨ।

7ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਛੋਟੇ ਨੂੰ ਵੱਡੇ ਦੁਆਰਾ ਅਸੀਸ ਦਿੱਤੀ ਜਾਂਦੀ ਹੈ।

8ਇੱਕ ਤਰਫ, ਦਸਵਾਂ ਹਿੱਸਾ ਉਹਨਾਂ ਲੋਕਾਂ ਦੁਆਰਾ ਇਕੱਠਾ ਕੀਤਾ ਜਾਂਦਾ ਹੈ ਜੋ ਮਰਨ ਵਾਲੇ ਹੋਣ; ਪਰ ਦੂਸਰੀ ਤਰਫ, ਮਲਕਿਸਿਦੇਕ ਦੁਆਰਾ ਜਿਸ ਬਾਰੇ ਗਵਾਹੀ ਦਿੱਤੀ ਜਾਂਦੀ ਹੈ ਭਈ ਉਹ ਜਿਉਂਦਾ ਹੈ।

9ਕੋਈ ਇਹ ਵੀ ਕਹਿ ਸਕਦਾ ਹੈ ਕਿ ਲੇਵੀ ਨੇ ਵੀ, ਜੋ ਦਸਵਾਂ ਹਿੱਸਾ ਇਕੱਠਾ ਕਰਦਾ ਹੈ, ਅਬਰਾਹਾਮ ਦੇ ਦੁਆਰਾ ਦਸਵੰਧ ਦਿੱਤਾ,

10ਕਿਉਂਕਿ ਜਦੋਂ ਮਲਕਿਸਿਦੇਕ ਅਬਰਾਹਾਮ ਨੂੰ ਮਿਲਿਆ, ਲੇਵੀ ਅਜੇ ਵੀ ਆਪਣੇ ਪੂਰਵਜ ਅਬਰਾਹਾਮ ਦੇ ਸਰੀਰ ਵਿੱਚ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.