ਇਬਰਾਨੀਆਂ 8

ਹੁਣ ਜੋ ਅਸੀਂ ਕਹਿ ਰਹੇ ਹਾਂ, ਉਹਨਾਂ ਵਿੱਚੋਂ ਮੁੱਖ ਗੱਲ ਇਹ ਹੈ: ਸਾਡੇ ਕੋਲ ਅਜਿਹਾ ਮਹਾਂ ਜਾਜਕ ਹੈ, ਜੋ ਸਵਰਗ ਵਿੱਚ ਮਹਿਮਾ ਨਾਲ ਭਰੇ ਹੋਏ ਸਿੰਘਾਸਣ ਦੇ ਸੱਜੇ ਹੱਥ ਬੈਠਾ ਹੈ,

Hebrews 8:1 (UKJV) Now of the things which we have spoken this is the sum: We have such an high priest, who is set on the right hand of the throne of the Majesty in the heavens;

1ਹੁਣ ਜੋ ਅਸੀਂ ਕਹਿ ਰਹੇ ਹਾਂ, ਉਹਨਾਂ ਵਿੱਚੋਂ ਮੁੱਖ ਗੱਲ ਇਹ ਹੈ: ਸਾਡੇ ਕੋਲ ਅਜਿਹਾ ਮਹਾਂ ਜਾਜਕ ਹੈ, ਜੋ ਸਵਰਗ ਵਿੱਚ ਮਹਿਮਾ ਨਾਲ ਭਰੇ ਹੋਏ ਸਿੰਘਾਸਣ ਦੇ ਸੱਜੇ ਹੱਥ ਬੈਠਾ ਹੈ,

2ਅਤੇ ਜੋ ਪਵਿੱਤਰ ਸਥਾਨ ਵਿੱਚ ਅਤੇ ਉਸ ਤੰਬੂ ਵਿੱਚ ਸੇਵਾ ਕਰਦਾ ਹੈ, ਜਿਸਦੀ ਸਥਾਪਨਾ ਮਨੁੱਖ ਦੁਆਰਾ ਨਹੀਂ ਬਲਕਿ ਪ੍ਰਭੂ ਦੁਆਰਾ ਕੀਤੀ ਗਈ ਹੈ।

3ਹਰ ਮਹਾਂ ਜਾਜਕ ਨੂੰ ਭੇਂਟਾਂ ਅਤੇ ਬਲੀਦਾਨ ਚੜ੍ਹਾਉਣ ਲਈ ਨਿਯੁਕਤ ਕੀਤਾ ਜਾਂਦਾ ਹੈ। ਇਸ ਲਈ ਜ਼ਰੂਰੀ ਸੀ ਕਿ ਇਸ ਕੋਲ ਵੀ ਪਰਮੇਸ਼ਵਰ ਨੂੰ ਕੁਝ ਚੜ੍ਹਾਉਣ ਲਈ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.