ਇਬਰਾਨੀਆਂ 8

ਕਿਉਂਕਿ ਮੈਂ ਉਹਨਾਂ ਦੀ ਬੁਰਾਈ ਨੂੰ ਮਾਫ਼ ਕਰ ਦਿਆਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਕਦੇ ਚੇਤੇ ਨਹੀਂ ਕਰਾਂਗਾ।”

Hebrews 8:12 (UKJV) For I will be merciful to their unrighteousness, and their sins and their iniquities will I remember no more.

10ਪਰਮੇਸ਼ਵਰ ਨੇ ਕਿਹਾ ਇਹ ਉਹ ਵਾਚਾ ਹੈ ਜੋ ਮੈਂ ਇਸਰਾਏਲ ਦੇ ਲੋਕਾਂ ਨਾਲ ਉਸ ਸਮੇਂ ਤੋਂ ਬਾਅਦ ਸਥਾਪਿਤ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ, ਅਤੇ ਉਹ ਮੇਰੇ ਲੋਕ ਹੋਣਗੇ।

11ਉਹ ਹੁਣ ਆਪਣੇ ਗੁਆਂਢੀ ਨੂੰ ਨਹੀਂ ਸਿਖਾਉਣਗੇ, ਜਾਂ ਇੱਕ-ਦੂਜੇ ਨੂੰ ਨਹੀਂ ਕਹਿਣਗੇ, ‘ਪ੍ਰਭੂ ਨੂੰ ਜਾਣੋ,’ ਕਿਉਂਕਿ ਉਹ ਸਾਰੇ ਮੈਨੂੰ ਜਾਣ ਲੈਣਗੇ, ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ।

12ਕਿਉਂਕਿ ਮੈਂ ਉਹਨਾਂ ਦੀ ਬੁਰਾਈ ਨੂੰ ਮਾਫ਼ ਕਰ ਦਿਆਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਕਦੇ ਚੇਤੇ ਨਹੀਂ ਕਰਾਂਗਾ।”

13ਇਸ ਵਾਚਾ ਨੂੰ “ਨਵਾਂ” ਕਹਿ ਕੇ, ਉਸ ਨੇ ਪਹਿਲੇ ਨੂੰ ਪੁਰਾਣਾ ਬਣਾ ਦਿੱਤਾ ਹੈ; ਅਤੇ ਜੋ ਪੁਰਾਣਾ ਹੈ ਉਹ ਜਲਦੀ ਹੀ ਅਲੋਪ ਹੋ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.