11ਉਹ ਹੁਣ ਆਪਣੇ ਗੁਆਂਢੀ ਨੂੰ ਨਹੀਂ ਸਿਖਾਉਣਗੇ, ਜਾਂ ਇੱਕ-ਦੂਜੇ ਨੂੰ ਨਹੀਂ ਕਹਿਣਗੇ, ‘ਪ੍ਰਭੂ ਨੂੰ ਜਾਣੋ,’ ਕਿਉਂਕਿ ਉਹ ਸਾਰੇ ਮੈਨੂੰ ਜਾਣ ਲੈਣਗੇ, ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ।
12ਕਿਉਂਕਿ ਮੈਂ ਉਹਨਾਂ ਦੀ ਬੁਰਾਈ ਨੂੰ ਮਾਫ਼ ਕਰ ਦਿਆਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਕਦੇ ਚੇਤੇ ਨਹੀਂ ਕਰਾਂਗਾ।”
13ਇਸ ਵਾਚਾ ਨੂੰ “ਨਵਾਂ” ਕਹਿ ਕੇ, ਉਸ ਨੇ ਪਹਿਲੇ ਨੂੰ ਪੁਰਾਣਾ ਬਣਾ ਦਿੱਤਾ ਹੈ; ਅਤੇ ਜੋ ਪੁਰਾਣਾ ਹੈ ਉਹ ਜਲਦੀ ਹੀ ਅਲੋਪ ਹੋ ਜਾਵੇਗਾ।