1ਹੁਣ ਜੋ ਅਸੀਂ ਕਹਿ ਰਹੇ ਹਾਂ, ਉਹਨਾਂ ਵਿੱਚੋਂ ਮੁੱਖ ਗੱਲ ਇਹ ਹੈ: ਸਾਡੇ ਕੋਲ ਅਜਿਹਾ ਮਹਾਂ ਜਾਜਕ ਹੈ, ਜੋ ਸਵਰਗ ਵਿੱਚ ਮਹਿਮਾ ਨਾਲ ਭਰੇ ਹੋਏ ਸਿੰਘਾਸਣ ਦੇ ਸੱਜੇ ਹੱਥ ਬੈਠਾ ਹੈ,
2ਅਤੇ ਜੋ ਪਵਿੱਤਰ ਸਥਾਨ ਵਿੱਚ ਅਤੇ ਉਸ ਤੰਬੂ ਵਿੱਚ ਸੇਵਾ ਕਰਦਾ ਹੈ, ਜਿਸਦੀ ਸਥਾਪਨਾ ਮਨੁੱਖ ਦੁਆਰਾ ਨਹੀਂ ਬਲਕਿ ਪ੍ਰਭੂ ਦੁਆਰਾ ਕੀਤੀ ਗਈ ਹੈ।
3ਹਰ ਮਹਾਂ ਜਾਜਕ ਨੂੰ ਭੇਂਟਾਂ ਅਤੇ ਬਲੀਦਾਨ ਚੜ੍ਹਾਉਣ ਲਈ ਨਿਯੁਕਤ ਕੀਤਾ ਜਾਂਦਾ ਹੈ। ਇਸ ਲਈ ਜ਼ਰੂਰੀ ਸੀ ਕਿ ਇਸ ਕੋਲ ਵੀ ਪਰਮੇਸ਼ਵਰ ਨੂੰ ਕੁਝ ਚੜ੍ਹਾਉਣ ਲਈ ਹੋਵੇ।
4ਜੇ ਮਸੀਹ ਧਰਤੀ ਉੱਤੇ ਹੁੰਦਾ, ਤਾਂ ਉਹ ਜਾਜਕ ਨਹੀਂ ਹੁੰਦਾ, ਕਿਉਂਕਿ ਪਹਿਲਾਂ ਤੋਂ ਹੀ ਜਾਜਕ ਹਨ ਜੋ ਬਿਵਸਥਾ ਅਨੁਸਾਰ ਭੇਂਟ ਚੜ੍ਹਾਉਣ ਲਈ ਨਿਯੁਕਤ ਕੀਤੇ ਗਏ ਹਨ।
5ਉਹ ਇੱਕ ਪਵਿੱਤਰ ਅਸਥਾਨ ਤੇ ਸੇਵਾ ਕਰਦੇ ਹਨ ਜਿਸ ਦੀ ਨਕਲ ਅਤੇ ਪਰਛਾਵਾਂ ਸਵਰਗ ਵਿੱਚ ਹੈ। ਇਸੇ ਲਈ ਮੋਸ਼ੇਹ ਨੂੰ ਚੇਤਾਵਨੀ ਦਿੱਤੀ ਗਈ ਸੀ ਜਦੋਂ ਉਹ ਤੰਬੂ ਬਣਾਉਣ ਲੱਗਾ ਸੀ: “ਧਿਆਨ ਰੱਖ ਕਿ ਤੂੰ ਪਹਾੜ ਉੱਤੇ ਵਿਖਾਏ ਗਏ ਨਮੂਨੇ ਦੇ ਅਨੁਸਾਰ ਹਰ ਚੀਜ਼ ਬਣਾਓ।”