5ਉਹ ਇੱਕ ਪਵਿੱਤਰ ਅਸਥਾਨ ਤੇ ਸੇਵਾ ਕਰਦੇ ਹਨ ਜਿਸ ਦੀ ਨਕਲ ਅਤੇ ਪਰਛਾਵਾਂ ਸਵਰਗ ਵਿੱਚ ਹੈ। ਇਸੇ ਲਈ ਮੋਸ਼ੇਹ ਨੂੰ ਚੇਤਾਵਨੀ ਦਿੱਤੀ ਗਈ ਸੀ ਜਦੋਂ ਉਹ ਤੰਬੂ ਬਣਾਉਣ ਲੱਗਾ ਸੀ: “ਧਿਆਨ ਰੱਖ ਕਿ ਤੂੰ ਪਹਾੜ ਉੱਤੇ ਵਿਖਾਏ ਗਏ ਨਮੂਨੇ ਦੇ ਅਨੁਸਾਰ ਹਰ ਚੀਜ਼ ਬਣਾਓ।”
6ਪਰ ਹੁਣ ਯਿਸ਼ੂ ਨੇ ਉਹਨਾਂ ਜਾਜਕਾਂ ਨਾਲੋਂ ਉੱਤਮ ਸੇਵਕਾਈ ਨੂੰ ਪ੍ਰਾਪਤ ਕਰ ਲਿਆ ਹੈ ਕਿਉਂਕਿ ਉਹ ਨਵੇਂ ਨੇਮ ਦਾ ਵਿਚੋਲਾ ਹੈ ਜੋ ਪੁਰਾਣੇ ਨਾਲੋਂ ਉੱਤਮ ਹੈ, ਕਿਉਂ ਜੋ ਨਵਾਂ ਨੇਮ ਬਿਹਤਰ ਵਾਅਦਿਆਂ ਉੱਤੇ ਸਥਾਪਤ ਕੀਤਾ ਗਿਆ ਹੈ।
7ਕਿਉਂਕਿ ਜੇ ਉਸ ਪਹਿਲੀ ਵਾਚਾ ਵਿੱਚ ਕੁਝ ਗਲਤ ਨਾ ਹੁੰਦਾ, ਤਾਂ ਕਿਸੇ ਦੂਸਰੀ ਵਾਚਾ ਦੀ ਭਾਲ ਨਹੀਂ ਕੀਤੀ ਜਾਣੀ ਸੀ।
8ਪਰ ਪਰਮੇਸ਼ਵਰ ਨੇ ਆਪਣੇ ਲੋਕਾਂ ਵਿੱਚ ਦੋਸ਼ ਪਾਇਆ ਅਤੇ ਉਹਨਾਂ ਨੂੰ ਕਿਹਾ: “ਉਹ ਦਿਨ ਆ ਰਹੇ ਹਨ, ਪ੍ਰਭੂ ਦਾ ਵਾਕ ਹੈ, ਜਦੋਂ ਮੈਂ ਇਸਰਾਏਲ ਦੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਨਵੀਂ ਵਾਚਾ ਬੰਨ੍ਹਾਂਗਾ।
9ਇਹ ਉਸ ਵਾਚਾ ਵਰਗਾ ਨਹੀਂ ਹੋਵੇਗੀ ਜੋ ਮੈਂ ਉਹਨਾਂ ਦੇ ਪੁਰਖਿਆਂ ਨਾਲ ਕੀਤਾ ਸੀ ਜਦੋਂ ਮੈਂ ਉਹਨਾਂ ਨੂੰ ਮਿਸਰ ਦੇਸ਼ ਤੋਂ ਬਾਹਰ ਲਿਆਉਣ ਲਈ ਉਹਨਾਂ ਦਾ ਹੱਥ ਫੜਿਆ ਸੀ, ਕਿਉਂਕਿ ਉਹ ਮੇਰੇ ਵਾਚਾ ਦੇ ਪ੍ਰਤੀ ਵਫ਼ਾਦਾਰ ਨਹੀਂ ਰਹੇ, ਅਤੇ ਮੈਂ ਉਹਨਾਂ ਤੋਂ ਮੂੰਹ ਮੋੜ ਲਿਆ, ਇਹ ਪ੍ਰਭੂ ਦਾ ਕਹਿਣਾ ਹੈ।