ਇਬਰਾਨੀਆਂ 9

ਪਰ ਜਦੋਂ ਮਸੀਹ ਉਹਨਾਂ ਚੰਗੀਆਂ ਚੀਜ਼ਾਂ ਦਾ ਮਹਾਂ ਜਾਜਕ ਹੋ ਕੇ ਆਇਆ ਜੋ ਪਹਿਲਾਂ ਹੀ ਇੱਥੇ ਹਨ, ਉਹ ਇੱਕ ਵਿਸ਼ਾਲ ਅਤੇ ਵਧੇਰੇ ਸੰਪੂਰਨ ਡੇਰੇ ਵਿੱਚੋਂ ਲੰਘਿਆ ਜੋ ਮਨੁੱਖੀ ਹੱਥਾਂ ਨਾਲ ਨਹੀਂ ਬਣਾਇਆ ਗਿਆ, ਅਰਥਾਤ ਇਸ ਸ੍ਰਿਸ਼ਟੀ ਦਾ ਹਿੱਸਾ ਨਹੀਂ ਹੈ।

Hebrews 9:11 (UKJV) But Christ being come an high priest of good things to come, by a greater and more perfect tabernacle, not made with hands, that is to say, not of this building;

9ਇਹ ਬਾਹਰੀ ਤੰਬੂ ਵਰਤਮਾਨ ਸਮੇਂ ਲਈ ਉਧਾਰਨ ਦੇ ਕੇ ਇਹ ਦਰਸਾਉਂਦਾ ਹੈ ਕਿ ਭੇਂਟਾਂ ਤੇ ਬਲੀਆਂ ਜੋ ਜਾਜਕ ਦੁਆਰਾ ਚੜਾਈਆਂ ਜਾਂਦੀਆਂ ਸਨ, ਉਹ ਅਰਾਧਨਾ ਕਰਨ ਵਾਲੇ ਦੇ ਜ਼ਮੀਰ ਨੂੰ ਸ਼ੁੱਧ ਨਹੀਂ ਕਰ ਸਕਦੀ।

10ਇਹ ਸਿਰਫ ਖਾਣ-ਪੀਣ ਅਤੇ ਵੱਖੋ ਵੱਖਰੇ ਰਸਮੀ ਇਸ਼ਨਾਨ ਦੇ ਮਾਮਲੇ ਹਨ ਇਹ ਸਰੀਰ ਸੰਬਧੀ ਨਿਯਮ ਨਵੇਂ ਆਦੇਸ਼ ਦੇ ਲਾਗੂ ਹੋਣ ਤੱਕ ਹੀ ਜਾਰੀ ਸਨ।

11ਪਰ ਜਦੋਂ ਮਸੀਹ ਉਹਨਾਂ ਚੰਗੀਆਂ ਚੀਜ਼ਾਂ ਦਾ ਮਹਾਂ ਜਾਜਕ ਹੋ ਕੇ ਆਇਆ ਜੋ ਪਹਿਲਾਂ ਹੀ ਇੱਥੇ ਹਨ, ਉਹ ਇੱਕ ਵਿਸ਼ਾਲ ਅਤੇ ਵਧੇਰੇ ਸੰਪੂਰਨ ਡੇਰੇ ਵਿੱਚੋਂ ਲੰਘਿਆ ਜੋ ਮਨੁੱਖੀ ਹੱਥਾਂ ਨਾਲ ਨਹੀਂ ਬਣਾਇਆ ਗਿਆ, ਅਰਥਾਤ ਇਸ ਸ੍ਰਿਸ਼ਟੀ ਦਾ ਹਿੱਸਾ ਨਹੀਂ ਹੈ।

12ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਰਾਹੀਂ ਦਾਖਲ ਨਹੀਂ ਹੋਇਆ; ਪਰ ਉਹ ਆਪਣੇ ਲਹੂ ਦੁਆਰਾ ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਵਾਰ ਦਾਖਲ ਹੋਇਆ, ਇਸ ਤਰ੍ਹਾਂ ਸਦੀਪਕ ਛੁਟਕਾਰਾ ਪ੍ਰਾਪਤ ਹੋਇਆ।

13ਬੱਕਰਿਆਂ ਅਤੇ ਬਲਦਾਂ ਦਾ ਲਹੂ ਅਤੇ ਇੱਕ ਵੱਛੀ ਦੀ ਸੁਆਹ ਉਹਨਾਂ ਉੱਤੇ ਛਿੜਕੀ ਜਾਂਦੀ ਹੈ ਜੋ ਰਸਮੀ ਤੌਰ ਤੇ ਅਸ਼ੁੱਧ ਹਨ ਉਹਨਾਂ ਨੂੰ ਪਵਿੱਤਰ ਕਰਦੇ ਹਨ ਤਾਂ ਜੋ ਉਹ ਬਾਹਰੋਂ ਸ਼ੁੱਧ ਹੋ ਜਾਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.