ਇਬਰਾਨੀਆਂ 9

ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਰਾਹੀਂ ਦਾਖਲ ਨਹੀਂ ਹੋਇਆ; ਪਰ ਉਹ ਆਪਣੇ ਲਹੂ ਦੁਆਰਾ ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਵਾਰ ਦਾਖਲ ਹੋਇਆ, ਇਸ ਤਰ੍ਹਾਂ ਸਦੀਪਕ ਛੁਟਕਾਰਾ ਪ੍ਰਾਪਤ ਹੋਇਆ।

Hebrews 9:12 (UKJV) Neither by the blood of goats and calves, but by his own blood he entered in once into the holy place, having obtained eternal redemption for us.

10ਇਹ ਸਿਰਫ ਖਾਣ-ਪੀਣ ਅਤੇ ਵੱਖੋ ਵੱਖਰੇ ਰਸਮੀ ਇਸ਼ਨਾਨ ਦੇ ਮਾਮਲੇ ਹਨ ਇਹ ਸਰੀਰ ਸੰਬਧੀ ਨਿਯਮ ਨਵੇਂ ਆਦੇਸ਼ ਦੇ ਲਾਗੂ ਹੋਣ ਤੱਕ ਹੀ ਜਾਰੀ ਸਨ।

11ਪਰ ਜਦੋਂ ਮਸੀਹ ਉਹਨਾਂ ਚੰਗੀਆਂ ਚੀਜ਼ਾਂ ਦਾ ਮਹਾਂ ਜਾਜਕ ਹੋ ਕੇ ਆਇਆ ਜੋ ਪਹਿਲਾਂ ਹੀ ਇੱਥੇ ਹਨ, ਉਹ ਇੱਕ ਵਿਸ਼ਾਲ ਅਤੇ ਵਧੇਰੇ ਸੰਪੂਰਨ ਡੇਰੇ ਵਿੱਚੋਂ ਲੰਘਿਆ ਜੋ ਮਨੁੱਖੀ ਹੱਥਾਂ ਨਾਲ ਨਹੀਂ ਬਣਾਇਆ ਗਿਆ, ਅਰਥਾਤ ਇਸ ਸ੍ਰਿਸ਼ਟੀ ਦਾ ਹਿੱਸਾ ਨਹੀਂ ਹੈ।

12ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਰਾਹੀਂ ਦਾਖਲ ਨਹੀਂ ਹੋਇਆ; ਪਰ ਉਹ ਆਪਣੇ ਲਹੂ ਦੁਆਰਾ ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਵਾਰ ਦਾਖਲ ਹੋਇਆ, ਇਸ ਤਰ੍ਹਾਂ ਸਦੀਪਕ ਛੁਟਕਾਰਾ ਪ੍ਰਾਪਤ ਹੋਇਆ।

13ਬੱਕਰਿਆਂ ਅਤੇ ਬਲਦਾਂ ਦਾ ਲਹੂ ਅਤੇ ਇੱਕ ਵੱਛੀ ਦੀ ਸੁਆਹ ਉਹਨਾਂ ਉੱਤੇ ਛਿੜਕੀ ਜਾਂਦੀ ਹੈ ਜੋ ਰਸਮੀ ਤੌਰ ਤੇ ਅਸ਼ੁੱਧ ਹਨ ਉਹਨਾਂ ਨੂੰ ਪਵਿੱਤਰ ਕਰਦੇ ਹਨ ਤਾਂ ਜੋ ਉਹ ਬਾਹਰੋਂ ਸ਼ੁੱਧ ਹੋ ਜਾਣ।

14ਤਾਂ ਫਿਰ, ਮਸੀਹ ਦਾ ਲਹੂ ਕਿੰਨਾ ਵਧੀਕ ਨਿਰਦੋਸ਼ ਹੋਵੇਗਾ, ਜਿਸ ਨੇ ਸਦੀਪਕ ਆਤਮਾ ਦੁਆਰਾ ਆਪਣੇ ਆਪ ਨੂੰ ਪਰਮੇਸ਼ਵਰ ਦੇ ਅੱਗੇ ਪੇਸ਼ ਕੀਤਾ, ਕਿ ਸਾਡੇ ਜ਼ਮੀਰ ਨੂੰ ਉਹਨਾਂ ਕੰਮਾਂ ਤੋਂ ਸ਼ੁੱਧ ਕਰੇ ਜੋ ਮੌਤ ਵੱਲ ਲੈ ਜਾਂਦੇ ਹਨ, ਤਾਂ ਜੋ ਅਸੀਂ ਜੀਉਂਦੇ ਪਰਮੇਸ਼ਵਰ ਦੀ ਸੇਵਾ ਕਰ ਸਕੀਏ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.