14ਤਾਂ ਫਿਰ, ਮਸੀਹ ਦਾ ਲਹੂ ਕਿੰਨਾ ਵਧੀਕ ਨਿਰਦੋਸ਼ ਹੋਵੇਗਾ, ਜਿਸ ਨੇ ਸਦੀਪਕ ਆਤਮਾ ਦੁਆਰਾ ਆਪਣੇ ਆਪ ਨੂੰ ਪਰਮੇਸ਼ਵਰ ਦੇ ਅੱਗੇ ਪੇਸ਼ ਕੀਤਾ, ਕਿ ਸਾਡੇ ਜ਼ਮੀਰ ਨੂੰ ਉਹਨਾਂ ਕੰਮਾਂ ਤੋਂ ਸ਼ੁੱਧ ਕਰੇ ਜੋ ਮੌਤ ਵੱਲ ਲੈ ਜਾਂਦੇ ਹਨ, ਤਾਂ ਜੋ ਅਸੀਂ ਜੀਉਂਦੇ ਪਰਮੇਸ਼ਵਰ ਦੀ ਸੇਵਾ ਕਰ ਸਕੀਏ!
15ਇਸ ਲਈ ਮਸੀਹ ਇੱਕ ਨਵੇਂ ਨੇਮ ਦਾ ਵਿਚੋਲਾ ਹੈ, ਤਾਂ ਜੋ ਉਹ ਸਾਰੇ ਜਿਹੜੇ ਬੁਲਾਏ ਗਏ ਹਨ ਉਹ ਵਾਅਦਾ ਕੀਤੀ ਗਈ ਸਦੀਪਕ ਵਿਰਾਸਤ ਨੂੰ ਪ੍ਰਾਪਤ ਕਰ ਸਕਣ, ਕਿਉਂਕਿ ਉਸ ਦੀ ਮੌਤ ਦੁਆਰਾ ਉਨ੍ਹਾਂ ਨੇ ਉਹਨਾਂ ਅਪਰਾਧਾਂ ਲਈ ਛੁਟਕਾਰਾ ਪਾਇਆ ਜੋ ਉਨ੍ਹਾਂ ਨੇ ਪਹਿਲੇ ਨੇਮ ਦੇ ਅਧੀਨ ਕੀਤੇ ਸਨ।
16ਵਸੀਅਤ ਦੇ ਮਾਮਲੇ ਵਿੱਚ ਵੀ ਇਸ ਨੂੰ ਬਣਾਉਣ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਜ਼ਰੂਰੀ ਹੈ।
17ਕਿਉਂਕਿ ਵਸੀਅਤ ਉਦੋਂ ਹੀ ਲਾਗੂ ਹੁੰਦੀ ਹੈ ਜਦੋਂ ਕਿਸੇ ਦੀ ਮੌਤ ਹੋ ਜਾਂਦੀ ਹੈ; ਇਹ ਓਦੋਂ ਤੱਕ ਪ੍ਰਭਾਵਸ਼ਾਲੀ ਨਹੀਂ ਹੁੰਦਾ ਜਦੋਂ ਤੱਕ ਕਿ ਜਿਸ ਨੇ ਇਸ ਨੂੰ ਬਣਾਇਆ ਹੈ ਉਹ ਜੀਉਂਦਾ ਹੈ।
18ਇਹੀ ਕਾਰਨ ਹੈ ਕਿ ਪਹਿਲੀ ਵਾਚਾ ਖੂਨ ਦੇ ਬਿਨ੍ਹਾਂ ਪ੍ਰਭਾਵ ਨਹੀਂ ਪਾ ਸਕੀ।