ਇਬਰਾਨੀਆਂ 9

ਜਦੋਂ ਮੋਸ਼ੇਹ ਨੇ ਸਾਰੇ ਲੋਕਾਂ ਨੂੰ ਬਿਵਸਥਾ ਦੇ ਹਰ ਨਿਯਮ ਦਾ ਐਲਾਨ ਕਰ ਦਿੱਤਾ, ਉਸ ਨੇ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਲਿਆ ਜਿਸ ਨੂੰ ਪਾਣੀ ਅਤੇ ਲਾਲ ਰੰਗ ਦੀ ਉੱਨ ਅਤੇ ਜ਼ੈਫ਼ੇ ਦੀਆਂ ਟਹਿਣੀਆਂ ਦੇ ਨਾਲ, ਸਾਰੇ ਲੋਕਾਂ ਉੱਤੇ ਛਿੜਕਿਆ।

Hebrews 9:19 (UKJV) For when Moses had spoken every precept to all the people according to the law, he took the blood of calves and of goats, with water, and scarlet wool, and hyssop, and sprinkled both the book, and all the people,

17ਕਿਉਂਕਿ ਵਸੀਅਤ ਉਦੋਂ ਹੀ ਲਾਗੂ ਹੁੰਦੀ ਹੈ ਜਦੋਂ ਕਿਸੇ ਦੀ ਮੌਤ ਹੋ ਜਾਂਦੀ ਹੈ; ਇਹ ਓਦੋਂ ਤੱਕ ਪ੍ਰਭਾਵਸ਼ਾਲੀ ਨਹੀਂ ਹੁੰਦਾ ਜਦੋਂ ਤੱਕ ਕਿ ਜਿਸ ਨੇ ਇਸ ਨੂੰ ਬਣਾਇਆ ਹੈ ਉਹ ਜੀਉਂਦਾ ਹੈ।

18ਇਹੀ ਕਾਰਨ ਹੈ ਕਿ ਪਹਿਲੀ ਵਾਚਾ ਖੂਨ ਦੇ ਬਿਨ੍ਹਾਂ ਪ੍ਰਭਾਵ ਨਹੀਂ ਪਾ ਸਕੀ।

19ਜਦੋਂ ਮੋਸ਼ੇਹ ਨੇ ਸਾਰੇ ਲੋਕਾਂ ਨੂੰ ਬਿਵਸਥਾ ਦੇ ਹਰ ਨਿਯਮ ਦਾ ਐਲਾਨ ਕਰ ਦਿੱਤਾ, ਉਸ ਨੇ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਲਿਆ ਜਿਸ ਨੂੰ ਪਾਣੀ ਅਤੇ ਲਾਲ ਰੰਗ ਦੀ ਉੱਨ ਅਤੇ ਜ਼ੈਫ਼ੇ ਦੀਆਂ ਟਹਿਣੀਆਂ ਦੇ ਨਾਲ, ਸਾਰੇ ਲੋਕਾਂ ਉੱਤੇ ਛਿੜਕਿਆ।

20ਮੋਸ਼ੇਹ ਨੇ ਲੋਕਾਂ ਨੂੰ ਕਿਹਾ, “ਇਹ ਉਸ ਨੇਮ ਦਾ ਲਹੂ ਹੈ, ਜਿਸ ਨੂੰ ਪਰਮੇਸ਼ਵਰ ਨੇ ਤੁਹਾਨੂੰ ਮੰਨਣ ਦਾ ਹੁਕਮ ਦਿੱਤਾ ਹੈ।”

21ਇਸੇ ਤਰ੍ਹਾਂ, ਉਸ ਨੇ ਤੰਬੂ ਅਤੇ ਇਸ ਦੀਆਂ ਰਸਮਾਂ ਵਿੱਚ ਵਰਤੀ ਜਾਣ ਵਾਲੀ ਹਰ ਚੀਜ਼ ਉੱਤੇ ਲਹੂ ਛਿੜਕਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.