ਇਬਰਾਨੀਆਂ 9

ਇੱਕ ਤੰਬੂ ਬਣਾਇਆ ਗਿਆ ਸੀ। ਜਿਸ ਦੇ ਪਹਿਲੇ ਕਮਰੇ ਵਿੱਚ ਸ਼ਮਾਦਾਨ ਅਤੇ ਪਵਿੱਤਰ ਰੋਟੀ ਦਾ ਮੇਜ਼ ਰੱਖਿਆ ਜਾਂਦਾ ਸੀ। ਇਸ ਤੰਬੂ ਨੂੰ ਪਵਿੱਤਰ ਸਥਾਨ ਕਿਹਾ ਜਾਂਦਾ ਸੀ।

Hebrews 9:2 (UKJV) For there was a tabernacle made; the first, wherein was the candlestick, and the table, and the showbread; which is called the sanctuary.

1ਪਹਿਲੀ ਵਾਚਾ ਵਿੱਚ ਪਰਮੇਸ਼ਵਰ ਦੀ ਅਰਾਧਨਾ ਅਤੇ ਸੰਸਾਰਿਕ ਪਵਿੱਤਰ ਸਥਾਨ ਵਾਸਤੇ ਨਿਯਮ ਦਿੱਤੇ ਗਏ ਸਨ।

2ਇੱਕ ਤੰਬੂ ਬਣਾਇਆ ਗਿਆ ਸੀ। ਜਿਸ ਦੇ ਪਹਿਲੇ ਕਮਰੇ ਵਿੱਚ ਸ਼ਮਾਦਾਨ ਅਤੇ ਪਵਿੱਤਰ ਰੋਟੀ ਦਾ ਮੇਜ਼ ਰੱਖਿਆ ਜਾਂਦਾ ਸੀ। ਇਸ ਤੰਬੂ ਨੂੰ ਪਵਿੱਤਰ ਸਥਾਨ ਕਿਹਾ ਜਾਂਦਾ ਸੀ।

3ਦੂਸਰੇ ਪਰਦੇ ਦੇ ਪਿੱਛੇ ਇੱਕ ਕਮਰਾ ਸੀ ਜੋ ਅੱਤ ਪਵਿੱਤਰ ਸਥਾਨ ਕਹਾਉਂਦਾ ਸੀ,

4ਜਿੱਥੇ ਧੂਪ ਲਈ ਸੋਨੇ ਦੀ ਵੇਦੀ ਸੀ ਅਤੇ ਸੋਨੇ ਨਾਲ ਮੜ੍ਹਿਆ ਹੋਇਆ ਵਾਚਾ ਦਾ ਸੰਦੂਕ ਸੀ। ਇਸ ਵਾਚਾ ਦੇ ਸੰਦੂਕ ਵਿੱਚ ਸੋਨੇ ਦਾ ਬਰਤਨ ਮੰਨੇ ਨਾਲ ਭਰਿਆ ਹੋਇਆ, ਹਾਰੋਨ ਦੀ ਲਾਠੀ ਜਿਹੜੀ ਹਮੇਸ਼ਾ ਕੋਮਲ ਪੱਤਿਆਂ ਨਾਲ ਭਰੀ ਰਹਿੰਦੀ ਹੈ ਅਤੇ ਪੱਥਰ ਨਾਲ ਬਣੀਆਂ ਵਾਚਾ ਦੀ ਪੱਟੀਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.