26ਨਹੀਂ ਤਾਂ ਮਸੀਹ ਨੂੰ ਸੰਸਾਰ ਦੇ ਸਿਰਜਣ ਤੋਂ ਲੈ ਕੇ ਕਈ ਵਾਰ ਦੁੱਖ ਝੱਲਣੇ ਪੈਂਦੇ। ਪਰ ਹੁਣ ਯੁੱਗਾਂ ਦੇ ਅੰਤ ਵਿੱਚ ਮਸੀਹ ਇੱਕੋ ਵਾਰ ਪ੍ਰਗਟ ਹੋਇਆ ਹੈ ਕਿ ਆਪਣੇ ਆਪ ਨੂੰ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ।
27ਜਿਸ ਤਰ੍ਹਾਂ ਲੋਕਾਂ ਦਾ ਇੱਕ ਵਾਰ ਮਰਨਾ ਅਤੇ ਉਸ ਤੋਂ ਬਾਅਦ ਉਸ ਦਾ ਨਿਆਂ ਹੋਣਾ ਠਹਿਰਾਇਆ ਹੋਇਆ ਹੈ,
28ਇਸ ਲਈ ਬਹੁਤ ਸਾਰੇ ਲੋਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਮਸੀਹ ਨੂੰ ਇੱਕੋ ਵਾਰ ਬਲੀਦਾਨ ਹੋਣਾ ਪਿਆ; ਅਤੇ ਉਹ ਦੂਜੀ ਵਾਰ ਪ੍ਰਗਟ ਹੋਵੇਗਾ, ਪਾਪ ਦੂਰ ਕਰਨ ਲਈ ਨਹੀਂ, ਬਲਕਿ ਉਹਨਾਂ ਦੀ ਮੁਕਤੀ ਲਈ ਜੋ ਉਸ ਦੀ ਉਡੀਕ ਕਰ ਰਹੇ ਹਨ।