ਹੋਸ਼ੇਆ 1

ਫਿਰ ਯਾਹਵੇਹ ਨੇ ਹੋਸ਼ੇਆ ਨੂੰ ਕਿਹਾ, “ਉਸ ਨੂੰ ਯਿਜ਼ਰਏਲ ਆਖ ਕਿਉਂ ਜੋ ਮੈਂ ਯੇਹੂ ਦੇ ਘਰਾਣੇ ਨੂੰ ਯਿਜ਼ਰਏਲ ਵਿੱਚ ਹੋਏ ਕਤਲੇਆਮ ਦੀ ਸਜ਼ਾ ਦੇਵਾਂਗਾ ਅਤੇ ਇਸਰਾਏਲ ਦੇ ਰਾਜ ਨੂੰ ਖ਼ਤਮ ਕਰ ਦਿਆਂਗਾ।

Hosea 1:4 (UKJV) And the LORD said unto him, Call his name Jezreel; for yet a little while, and I will avenge the blood of Jezreel upon the house of Jehu, and will cause to cease the kingdom of the house of Israel.

2ਜਦੋਂ ਯਾਹਵੇਹ ਨੇ ਹੋਸ਼ੇਆ ਦੇ ਰਾਹੀਂ ਬੋਲਣਾ ਸ਼ੁਰੂ ਕੀਤਾ, ਤਾਂ ਯਾਹਵੇਹ ਨੇ ਉਸਨੂੰ ਕਿਹਾ, “ਜਾ, ਇੱਕ ਵਿਭਚਾਰੀ ਔਰਤ ਨਾਲ ਵਿਆਹ ਕਰ ਅਤੇ ਉਸ ਦੇ ਬੱਚੇ ਪੈਦਾ ਕਰ। ਕਿਉਂਕਿ ਇੱਕ ਵਿਭਚਾਰੀ ਪਤਨੀ ਵਾਂਗ ਇਹ ਧਰਤੀ ਯਾਹਵੇਹ ਲਈ ਬੇਵਫ਼ਾਈ ਦੀ ਦੋਸ਼ੀ ਹੈ।”

3ਸੋ ਉਸ ਨੇ ਦਿਬਲਾਇਮ ਦੀ ਧੀ ਗੋਮਰ ਨਾਲ ਵਿਆਹ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਉਸ ਦੇ ਲਈ ਇੱਕ ਪੁੱਤਰ ਨੂੰ ਜਨਮ ਦਿੱਤਾ।

4ਫਿਰ ਯਾਹਵੇਹ ਨੇ ਹੋਸ਼ੇਆ ਨੂੰ ਕਿਹਾ, “ਉਸ ਨੂੰ ਯਿਜ਼ਰਏਲ ਆਖ ਕਿਉਂ ਜੋ ਮੈਂ ਯੇਹੂ ਦੇ ਘਰਾਣੇ ਨੂੰ ਯਿਜ਼ਰਏਲ ਵਿੱਚ ਹੋਏ ਕਤਲੇਆਮ ਦੀ ਸਜ਼ਾ ਦੇਵਾਂਗਾ ਅਤੇ ਇਸਰਾਏਲ ਦੇ ਰਾਜ ਨੂੰ ਖ਼ਤਮ ਕਰ ਦਿਆਂਗਾ।

5ਉਸ ਦਿਨ ਮੈਂ ਯਿਜ਼ਰਏਲ ਦੀ ਵਾਦੀ ਵਿੱਚ ਇਸਰਾਏਲ ਦਾ ਧਣੁੱਖ ਤੋੜ ਦਿਆਂਗਾ।”

6ਗੋਮਰ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ। ਤਦ ਯਾਹਵੇਹ ਨੇ ਹੋਸ਼ੇਆ ਨੂੰ ਕਿਹਾ, “ਉਸ ਦਾ ਨਾਮ ਲੋ-ਰੁਹਾਮਾਹ ਰੱਖ, ਕਿਉਂਕਿ ਮੈਂ ਹੁਣ ਇਸਰਾਏਲ ਨੂੰ ਪਿਆਰ ਨਹੀਂ ਕਰਾਂਗਾ, ਕਿ ਮੈਂ ਉਨ੍ਹਾਂ ਨੂੰ ਮਾਫ਼ ਕਰ ਦੇਵਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.