ਹੋਸ਼ੇਆ 1

ਗੋਮਰ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ। ਤਦ ਯਾਹਵੇਹ ਨੇ ਹੋਸ਼ੇਆ ਨੂੰ ਕਿਹਾ, “ਉਸ ਦਾ ਨਾਮ ਲੋ-ਰੁਹਾਮਾਹ ਰੱਖ, ਕਿਉਂਕਿ ਮੈਂ ਹੁਣ ਇਸਰਾਏਲ ਨੂੰ ਪਿਆਰ ਨਹੀਂ ਕਰਾਂਗਾ, ਕਿ ਮੈਂ ਉਨ੍ਹਾਂ ਨੂੰ ਮਾਫ਼ ਕਰ ਦੇਵਾਂ।

Hosea 1:6 (UKJV) And she conceived again, and bare a daughter. And God said unto him, Call her name Loruhamah: for I will no more have mercy upon the house of Israel; but I will utterly take them away.

4ਫਿਰ ਯਾਹਵੇਹ ਨੇ ਹੋਸ਼ੇਆ ਨੂੰ ਕਿਹਾ, “ਉਸ ਨੂੰ ਯਿਜ਼ਰਏਲ ਆਖ ਕਿਉਂ ਜੋ ਮੈਂ ਯੇਹੂ ਦੇ ਘਰਾਣੇ ਨੂੰ ਯਿਜ਼ਰਏਲ ਵਿੱਚ ਹੋਏ ਕਤਲੇਆਮ ਦੀ ਸਜ਼ਾ ਦੇਵਾਂਗਾ ਅਤੇ ਇਸਰਾਏਲ ਦੇ ਰਾਜ ਨੂੰ ਖ਼ਤਮ ਕਰ ਦਿਆਂਗਾ।

5ਉਸ ਦਿਨ ਮੈਂ ਯਿਜ਼ਰਏਲ ਦੀ ਵਾਦੀ ਵਿੱਚ ਇਸਰਾਏਲ ਦਾ ਧਣੁੱਖ ਤੋੜ ਦਿਆਂਗਾ।”

6ਗੋਮਰ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ। ਤਦ ਯਾਹਵੇਹ ਨੇ ਹੋਸ਼ੇਆ ਨੂੰ ਕਿਹਾ, “ਉਸ ਦਾ ਨਾਮ ਲੋ-ਰੁਹਾਮਾਹ ਰੱਖ, ਕਿਉਂਕਿ ਮੈਂ ਹੁਣ ਇਸਰਾਏਲ ਨੂੰ ਪਿਆਰ ਨਹੀਂ ਕਰਾਂਗਾ, ਕਿ ਮੈਂ ਉਨ੍ਹਾਂ ਨੂੰ ਮਾਫ਼ ਕਰ ਦੇਵਾਂ।

7ਪਰ ਮੈਂ ਯਹੂਦਾਹ ਦੇ ਘਰਾਣੇ ਨੂੰ ਪਿਆਰ ਕਰਾਂਗਾ; ਅਤੇ ਮੈਂ ਉਨ੍ਹਾਂ ਨੂੰ ਧਣੁੱਖ, ਤਲਵਾਰ ਜਾਂ ਲੜਾਈ, ਜਾਂ ਘੋੜਿਆਂ ਅਤੇ ਘੋੜਸਵਾਰਾਂ ਦੁਆਰਾ ਨਹੀਂ ਬਚਾਵਾਂਗਾ, ਪਰ ਮੈਂ ਉਨ੍ਹਾਂ ਦਾ ਯਾਹਵੇਹ ਪਰਮੇਸ਼ਵਰ ਉਨ੍ਹਾਂ ਨੂੰ ਬਚਾਵਾਂਗਾ।”

8ਲੋ-ਰੁਹਾਮਾਹ ਨੂੰ ਦੁੱਧ ਛੁਡਾਉਣ ਤੋਂ ਬਾਅਦ, ਗੋਮਰ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.