ਹੋਸ਼ੇਆ 12

ਇਫ਼ਰਾਈਮ ਸ਼ੇਖ਼ੀ ਮਾਰਦਾ ਹੈ, “ਮੈਂ ਬਹੁਤ ਅਮੀਰ ਹਾਂ; ਮੈਂ ਧਨਵਾਨ ਹੋ ਗਿਆ ਹਾਂ। ਮੇਰੀ ਸਾਰੀ ਦੌਲਤ ਨਾਲ ਉਹ ਮੇਰੇ ਵਿੱਚ ਕੋਈ ਬਦੀ ਜਾਂ ਪਾਪ ਨਹੀਂ ਲੱਭਣਗੇ।”

Hosea 12:8 (UKJV) And Ephraim said, Yet I am become rich, I have found me out substance: in all my labours they shall find none iniquity in me that were sin.

6ਪਰ ਤੁਹਾਨੂੰ ਆਪਣੇ ਪਰਮੇਸ਼ਵਰ ਵੱਲ ਮੁੜਨਾ ਚਾਹੀਦਾ ਹੈ। ਪਿਆਰ ਅਤੇ ਇਨਸਾਫ਼ ਨੂੰ ਕਾਇਮ ਰੱਖੋ, ਅਤੇ ਹਮੇਸ਼ਾ ਆਪਣੇ ਪਰਮੇਸ਼ਵਰ ਦੀ ਉਡੀਕ ਕਰੋ।

7ਵਪਾਰੀ ਬੇਈਮਾਨ ਤੱਕੜੀ ਵਰਤਦਾ ਹੈ ਅਤੇ ਧੋਖਾ ਦੇਣਾ ਪਸੰਦ ਕਰਦਾ ਹੈ।

8ਇਫ਼ਰਾਈਮ ਸ਼ੇਖ਼ੀ ਮਾਰਦਾ ਹੈ, “ਮੈਂ ਬਹੁਤ ਅਮੀਰ ਹਾਂ; ਮੈਂ ਧਨਵਾਨ ਹੋ ਗਿਆ ਹਾਂ। ਮੇਰੀ ਸਾਰੀ ਦੌਲਤ ਨਾਲ ਉਹ ਮੇਰੇ ਵਿੱਚ ਕੋਈ ਬਦੀ ਜਾਂ ਪਾਪ ਨਹੀਂ ਲੱਭਣਗੇ।”

9“ਜਦੋਂ ਤੋਂ ਤੁਸੀਂ ਮਿਸਰ ਤੋਂ ਬਾਹਰ ਆਏ ਹੋ, ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ ਮੈਂ ਤੁਹਾਨੂੰ ਫੇਰ ਤੰਬੂਆਂ ਵਿੱਚ ਵਸਾਵਾਂਗਾ, ਜਿਵੇਂ ਤੁਹਾਡੇ ਠਹਿਰਾਏ ਹੋਏ ਤਿਉਹਾਰਾਂ ਦੇ ਦਿਨਾਂ ਵਿੱਚ ਹੁੰਦਾ ਹੈ।

10ਮੈਂ ਨਬੀਆਂ ਨਾਲ ਗੱਲ ਕੀਤੀ, ਉਨ੍ਹਾਂ ਨੂੰ ਬਹੁਤ ਦਰਸ਼ਣ ਦਿੱਤੇ ਅਤੇ ਉਨ੍ਹਾਂ ਰਾਹੀਂ ਦ੍ਰਿਸ਼ਟਾਂਤ ਸੁਣਾਏ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.