ਹੋਸ਼ੇਆ 12

“ਜਦੋਂ ਤੋਂ ਤੁਸੀਂ ਮਿਸਰ ਤੋਂ ਬਾਹਰ ਆਏ ਹੋ, ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ ਮੈਂ ਤੁਹਾਨੂੰ ਫੇਰ ਤੰਬੂਆਂ ਵਿੱਚ ਵਸਾਵਾਂਗਾ, ਜਿਵੇਂ ਤੁਹਾਡੇ ਠਹਿਰਾਏ ਹੋਏ ਤਿਉਹਾਰਾਂ ਦੇ ਦਿਨਾਂ ਵਿੱਚ ਹੁੰਦਾ ਹੈ।

Hosea 12:9 (UKJV) And I that am the LORD your God from the land of Egypt will yet make you to dwell in tabernacles, as in the days of the solemn feast.

7ਵਪਾਰੀ ਬੇਈਮਾਨ ਤੱਕੜੀ ਵਰਤਦਾ ਹੈ ਅਤੇ ਧੋਖਾ ਦੇਣਾ ਪਸੰਦ ਕਰਦਾ ਹੈ।

8ਇਫ਼ਰਾਈਮ ਸ਼ੇਖ਼ੀ ਮਾਰਦਾ ਹੈ, “ਮੈਂ ਬਹੁਤ ਅਮੀਰ ਹਾਂ; ਮੈਂ ਧਨਵਾਨ ਹੋ ਗਿਆ ਹਾਂ। ਮੇਰੀ ਸਾਰੀ ਦੌਲਤ ਨਾਲ ਉਹ ਮੇਰੇ ਵਿੱਚ ਕੋਈ ਬਦੀ ਜਾਂ ਪਾਪ ਨਹੀਂ ਲੱਭਣਗੇ।”

9“ਜਦੋਂ ਤੋਂ ਤੁਸੀਂ ਮਿਸਰ ਤੋਂ ਬਾਹਰ ਆਏ ਹੋ, ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ ਮੈਂ ਤੁਹਾਨੂੰ ਫੇਰ ਤੰਬੂਆਂ ਵਿੱਚ ਵਸਾਵਾਂਗਾ, ਜਿਵੇਂ ਤੁਹਾਡੇ ਠਹਿਰਾਏ ਹੋਏ ਤਿਉਹਾਰਾਂ ਦੇ ਦਿਨਾਂ ਵਿੱਚ ਹੁੰਦਾ ਹੈ।

10ਮੈਂ ਨਬੀਆਂ ਨਾਲ ਗੱਲ ਕੀਤੀ, ਉਨ੍ਹਾਂ ਨੂੰ ਬਹੁਤ ਦਰਸ਼ਣ ਦਿੱਤੇ ਅਤੇ ਉਨ੍ਹਾਂ ਰਾਹੀਂ ਦ੍ਰਿਸ਼ਟਾਂਤ ਸੁਣਾਏ।”

11ਕੀ ਗਿਲਅਦ ਦੁਸ਼ਟ ਹੈ? ਇਸ ਦੇ ਲੋਕ ਨਿਕੰਮੇ ਹਨ! ਕੀ ਉਹ ਗਿਲਗਾਲ ਵਿੱਚ ਬਲਦਾਂ ਦੀ ਬਲੀ ਦਿੰਦੇ ਹਨ? ਉਨ੍ਹਾਂ ਦੀਆਂ ਜਗਵੇਦੀਆਂ ਇੱਕ ਹਲ ਵਾਲੇ ਖੇਤ ਵਿੱਚ ਪੱਥਰਾਂ ਦੇ ਢੇਰ ਵਾਂਗੂੰ ਹੋਣਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.