ਹੋਸ਼ੇਆ 2

ਮੈਂ ਤੈਨੂੰ ਸਦਾ ਲਈ ਆਪਣੇ ਨਾਲ ਜੋੜਾਂਗਾ। ਮੈਂ ਤੁਹਾਨੂੰ ਧਾਰਮਿਕਤਾ ਅਤੇ ਨਿਆਂ ਵਿੱਚ, ਪਿਆਰ ਅਤੇ ਰਹਿਮ ਨਾਲ ਜੋੜਾਂਗਾ।

Hosea 2:19 (UKJV) And I will betroth you unto me for ever; yea, I will betroth you unto me in righteousness, and in judgment, and in loving kindness, and in mercies.

17ਮੈਂ ਉਸ ਦੇ ਬੁੱਲ੍ਹਾਂ ਤੋਂ ਬਆਲਾਂ ਦੇ ਨਾਮ ਹਟਾ ਦਿਆਂਗਾ। ਹੁਣ ਉਨ੍ਹਾਂ ਦੇ ਨਾਂ ਨਹੀਂ ਲਏ ਜਾਣਗੇ।

18ਉਸ ਦਿਨ ਮੈਂ ਉਨ੍ਹਾਂ ਲਈ ਇੱਕ ਨੇਮ ਬਣਾਵਾਂਗਾ ਖੇਤ ਦੇ ਜਾਨਵਰਾਂ ਨਾਲ, ਅਕਾਸ਼ ਵਿੱਚ ਪੰਛੀਆਂ ਨਾਲ ਅਤੇ ਧਰਤੀ ਉੱਤੇ ਚੱਲਣ ਵਾਲੇ ਜੀਵਾਂ ਨਾਲ। ਧਣੁੱਖ, ਤਲਵਾਰ ਅਤੇ ਲੜਾਈ ਮੈਂ ਧਰਤੀ ਤੋਂ ਮਿਟਾ ਦਿਆਂਗਾ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਆਰਾਮ ਕਰ ਸਕਣ।

19ਮੈਂ ਤੈਨੂੰ ਸਦਾ ਲਈ ਆਪਣੇ ਨਾਲ ਜੋੜਾਂਗਾ। ਮੈਂ ਤੁਹਾਨੂੰ ਧਾਰਮਿਕਤਾ ਅਤੇ ਨਿਆਂ ਵਿੱਚ, ਪਿਆਰ ਅਤੇ ਰਹਿਮ ਨਾਲ ਜੋੜਾਂਗਾ।

20ਮੈਂ ਤੁਹਾਨੂੰ ਵਫ਼ਾਦਾਰੀ ਨਾਲ ਵਿਆਹ ਦਿਆਂਗਾ, ਅਤੇ ਤੁਸੀਂ ਯਾਹਵੇਹ ਨੂੰ ਮੰਨੋਗੇ।

21“ਉਸ ਦਿਨ ਮੈਂ ਜਵਾਬ ਦਿਆਂਗਾ,” ਯਾਹਵੇਹ ਦਾ ਐਲਾਨ ਹੈ, “ਮੈਂ ਅਕਾਸ਼ ਨੂੰ ਜਵਾਬ ਦਿਆਂਗਾ, ਅਤੇ ਉਹ ਧਰਤੀ ਨੂੰ ਜਵਾਬ ਦੇਣਗੇ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.