ਹੋਸ਼ੇਆ 4

ਪੁਰਾਣੀ ਮੈ ਅਤੇ ਨਵੀਂ ਮੈ ਉਹਨਾਂ ਦੀ ਸਮਝ ਨੂੰ ਦੂਰ ਕਰ ਦਿੰਦੀ ਹੈ।

Hosea 4:11 (UKJV) Whoredom and wine and new wine take away the heart.

9ਅਤੇ ਜੋ ਜਾਜਕ ਕਰਦੇ ਹਨ, ਉਹ ਲੋਕ ਵੀ ਕਰਦੇ ਹਨ। ਮੈਂ ਦੋਹਾਂ ਨੂੰ ਉਨ੍ਹਾਂ ਦੇ ਚਾਲ-ਚਲਣ ਲਈ ਸਜ਼ਾ ਦਿਆਂਗਾ, ਅਤੇ ਉਨ੍ਹਾਂ ਦੇ ਕੰਮਾਂ ਦਾ ਬਦਲਾ ਦਿਆਂਗਾ।

10“ਉਹ ਖਾਣਗੇ ਪਰ ਉਨ੍ਹਾਂ ਕੋਲ ਕਾਫ਼ੀ ਨਹੀਂ ਹੋਵੇਗਾ। ਉਹ ਵੇਸਵਾਪੁਣੇ ਵਿੱਚ ਲੱਗੇ ਰਹਿਣਗੇ ਪਰ ਵਧਣ-ਫੁੱਲਣਗੇ ਨਹੀਂ, ਕਿਉਂਕਿ ਉਨ੍ਹਾਂ ਨੇ ਯਾਹਵੇਹ ਨੂੰ ਛੱਡ ਕੇ ਆਪਣੇ ਆਪ ਨੂੰ ਵੇਸਵਾਪੁਣੇ ਨੂੰ ਸੌਂਪਣ ਲਈ

11ਪੁਰਾਣੀ ਮੈ ਅਤੇ ਨਵੀਂ ਮੈ ਉਹਨਾਂ ਦੀ ਸਮਝ ਨੂੰ ਦੂਰ ਕਰ ਦਿੰਦੀ ਹੈ।

12ਮੇਰੇ ਲੋਕ ਲੱਕੜੀ ਦੀ ਮੂਰਤੀ ਦੀ ਸਲਾਹ ਲੈਂਦੇ ਹਨ, ਅਤੇ ਇੱਕ ਦੇਵਤਾ ਦੀ ਸੋਟੀ ਉਨ੍ਹਾਂ ਨਾਲ ਗੱਲ ਕਰਦੀ ਹੈ। ਵੇਸਵਾਗਮਨੀ ਦੀ ਭਾਵਨਾ ਉਨ੍ਹਾਂ ਨੂੰ ਕੁਰਾਹੇ ਪਾਉਂਦੀ ਹੈ; ਉਹ ਆਪਣੇ ਪਰਮੇਸ਼ਵਰ ਪ੍ਰਤੀ ਬੇਵਫ਼ਾ ਹਨ।

13ਉਹ ਪਹਾੜਾਂ ਉੱਤੇ ਬਲ਼ੀ ਚੜ੍ਹਾਉਂਦੇ ਹਨ ਅਤੇ ਪਹਾੜੀਆਂ ਉੱਤੇ ਬਲੂਤ, ਪੌਪਲਰ ਅਤੇ ਚੀਲ ਦੇ ਰੁੱਖਾਂ ਦੇ ਹੇਠਾਂ ਬਲੀਆਂ ਚੜ੍ਹਾਉਂਦੇ ਹਨ, ਜਿੱਥੇ ਛਾਂ ਸੁਹਾਵਣੀ ਹੁੰਦੀ ਹੈ। ਇਸ ਲਈ ਤੁਹਾਡੀਆਂ ਧੀਆਂ ਵੇਸਵਾ ਵੱਲ ਮੁੜਦੀਆਂ ਹਨ, ਅਤੇ ਤੁਹਾਡੀਆਂ ਨੂੰਹਾਂ ਵਿਭਚਾਰ ਵੱਲ ਮੁੜਦੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.