ਹੋਸ਼ੇਆ 4

ਉਹ ਪਹਾੜਾਂ ਉੱਤੇ ਬਲ਼ੀ ਚੜ੍ਹਾਉਂਦੇ ਹਨ ਅਤੇ ਪਹਾੜੀਆਂ ਉੱਤੇ ਬਲੂਤ, ਪੌਪਲਰ ਅਤੇ ਚੀਲ ਦੇ ਰੁੱਖਾਂ ਦੇ ਹੇਠਾਂ ਬਲੀਆਂ ਚੜ੍ਹਾਉਂਦੇ ਹਨ, ਜਿੱਥੇ ਛਾਂ ਸੁਹਾਵਣੀ ਹੁੰਦੀ ਹੈ। ਇਸ ਲਈ ਤੁਹਾਡੀਆਂ ਧੀਆਂ ਵੇਸਵਾ ਵੱਲ ਮੁੜਦੀਆਂ ਹਨ, ਅਤੇ ਤੁਹਾਡੀਆਂ ਨੂੰਹਾਂ ਵਿਭਚਾਰ ਵੱਲ ਮੁੜਦੀਆਂ ਹਨ।

Hosea 4:13 (UKJV) They sacrifice upon the tops of the mountains, and burn incense upon the hills, under oaks and poplars and elms, because the shadow thereof is good: therefore your daughters shall commit whoredom, and your spouses shall commit adultery.

11ਪੁਰਾਣੀ ਮੈ ਅਤੇ ਨਵੀਂ ਮੈ ਉਹਨਾਂ ਦੀ ਸਮਝ ਨੂੰ ਦੂਰ ਕਰ ਦਿੰਦੀ ਹੈ।

12ਮੇਰੇ ਲੋਕ ਲੱਕੜੀ ਦੀ ਮੂਰਤੀ ਦੀ ਸਲਾਹ ਲੈਂਦੇ ਹਨ, ਅਤੇ ਇੱਕ ਦੇਵਤਾ ਦੀ ਸੋਟੀ ਉਨ੍ਹਾਂ ਨਾਲ ਗੱਲ ਕਰਦੀ ਹੈ। ਵੇਸਵਾਗਮਨੀ ਦੀ ਭਾਵਨਾ ਉਨ੍ਹਾਂ ਨੂੰ ਕੁਰਾਹੇ ਪਾਉਂਦੀ ਹੈ; ਉਹ ਆਪਣੇ ਪਰਮੇਸ਼ਵਰ ਪ੍ਰਤੀ ਬੇਵਫ਼ਾ ਹਨ।

13ਉਹ ਪਹਾੜਾਂ ਉੱਤੇ ਬਲ਼ੀ ਚੜ੍ਹਾਉਂਦੇ ਹਨ ਅਤੇ ਪਹਾੜੀਆਂ ਉੱਤੇ ਬਲੂਤ, ਪੌਪਲਰ ਅਤੇ ਚੀਲ ਦੇ ਰੁੱਖਾਂ ਦੇ ਹੇਠਾਂ ਬਲੀਆਂ ਚੜ੍ਹਾਉਂਦੇ ਹਨ, ਜਿੱਥੇ ਛਾਂ ਸੁਹਾਵਣੀ ਹੁੰਦੀ ਹੈ। ਇਸ ਲਈ ਤੁਹਾਡੀਆਂ ਧੀਆਂ ਵੇਸਵਾ ਵੱਲ ਮੁੜਦੀਆਂ ਹਨ, ਅਤੇ ਤੁਹਾਡੀਆਂ ਨੂੰਹਾਂ ਵਿਭਚਾਰ ਵੱਲ ਮੁੜਦੀਆਂ ਹਨ।

14“ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਹੀਂ ਦਿਆਂਗਾ, ਜਦੋਂ ਉਹ ਵੇਸਵਾ ਵੱਲ ਮੁੜਨ, ਨਾ ਤੁਹਾਡੀਆਂ ਨੂੰਹਾਂ, ਜਦੋਂ ਉਹ ਵਿਭਚਾਰ ਕਰਨ, ਕਿਉਂਕਿ ਮਨੁੱਖ ਆਪ ਕੰਜਰੀਆਂ ਨਾਲ ਸੰਗ ਕਰਦੇ ਹਨ, ਅਤੇ ਮੰਦਰ ਦੀਆਂ ਵੇਸਵਾਵਾਂ ਦੇ ਨਾਲ ਬਲੀਆਂ ਚੜ੍ਹਾਉਂਦੇ ਹਨ ਮੂਰਖ ਲੋਕ ਤਬਾਹ ਹੋ ਜਾਣਗੇ, ਨਾਸਮਝ ਲੋਕ ਤਬਾਹ ਹੋ ਜਾਣਗੇ!

15“ਹੇ ਇਸਰਾਏਲ, ਭਾਵੇਂ ਤੁਸੀਂ ਵਿਭਚਾਰ ਕਰਦੇ ਹੋ, ਯਹੂਦਾਹ ਨੂੰ ਦੋਸ਼ੀ ਨਾ ਠਹਿਰਾਓ। “ਨਾ ਗਿਲਗਾਲ ਵਿੱਚ ਜਾਓ; ਨਾ ਬੇਥ ਐਵਨ ਨੂੰ ਜਾਓ ਅਤੇ ਨਾ ਹੀ ਜਿਉਂਦਾ ਯਾਹਵੇਹ ਦੀ ਸਹੁੰ ਖਾਓ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.