6ਮੇਰੇ ਲੋਕ ਗਿਆਨ ਦੀ ਘਾਟ ਕਾਰਨ ਤਬਾਹ ਹੋ ਗਏ ਹਨ। “ਕਿਉਂਕਿ ਤੁਸੀਂ ਗਿਆਨ ਨੂੰ ਰੱਦ ਕੀਤਾ ਹੈ, ਮੈਂ ਵੀ ਤੁਹਾਨੂੰ ਆਪਣੇ ਜਾਜਕ ਮੰਨਣ ਤੋਂ ਇਨਕਾਰ ਕਰਦਾ ਹਾਂ। ਕਿਉਂਕਿ ਤੁਸੀਂ ਆਪਣੇ ਪਰਮੇਸ਼ਵਰ ਦੇ ਕਾਨੂੰਨ ਨੂੰ ਅਣਡਿੱਠ ਕੀਤਾ ਹੈ, ਮੈਂ ਤੁਹਾਡੇ ਬੱਚਿਆਂ ਨੂੰ ਵੀ ਅਣਡਿੱਠ ਕਰਾਂਗਾ।
7ਜਿੰਨੇ ਜ਼ਿਆਦਾ ਜਾਜਕ ਸਨ, ਉੱਨਾ ਹੀ ਉਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ। ਉਨ੍ਹਾਂ ਨੇ ਆਪਣੇ ਸ਼ਾਨਦਾਰ ਪਰਮੇਸ਼ਵਰ ਨੂੰ ਸ਼ਰਮਨਾਕ ਚੀਜ਼ ਨਾਲ ਬਦਲ ਦਿੱਤਾ।
8ਉਹ ਮੇਰੇ ਲੋਕਾਂ ਦੇ ਪਾਪਾਂ ਨੂੰ ਖਾਂਦੇ ਹਨ, ਅਤੇ ਉਨ੍ਹਾਂ ਦੀ ਬਦੀ ਦਾ ਸੁਆਦ ਲੈਂਦੇ ਹਨ।
9ਅਤੇ ਜੋ ਜਾਜਕ ਕਰਦੇ ਹਨ, ਉਹ ਲੋਕ ਵੀ ਕਰਦੇ ਹਨ। ਮੈਂ ਦੋਹਾਂ ਨੂੰ ਉਨ੍ਹਾਂ ਦੇ ਚਾਲ-ਚਲਣ ਲਈ ਸਜ਼ਾ ਦਿਆਂਗਾ, ਅਤੇ ਉਨ੍ਹਾਂ ਦੇ ਕੰਮਾਂ ਦਾ ਬਦਲਾ ਦਿਆਂਗਾ।
10“ਉਹ ਖਾਣਗੇ ਪਰ ਉਨ੍ਹਾਂ ਕੋਲ ਕਾਫ਼ੀ ਨਹੀਂ ਹੋਵੇਗਾ। ਉਹ ਵੇਸਵਾਪੁਣੇ ਵਿੱਚ ਲੱਗੇ ਰਹਿਣਗੇ ਪਰ ਵਧਣ-ਫੁੱਲਣਗੇ ਨਹੀਂ, ਕਿਉਂਕਿ ਉਨ੍ਹਾਂ ਨੇ ਯਾਹਵੇਹ ਨੂੰ ਛੱਡ ਕੇ ਆਪਣੇ ਆਪ ਨੂੰ ਵੇਸਵਾਪੁਣੇ ਨੂੰ ਸੌਂਪਣ ਲਈ