ਯਸ਼ਾਯਾਹ 1

ਅਰਥਹੀਣ ਭੇਟਾਂ ਲਿਆਉਣਾ ਬੰਦ ਕਰੋ! ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ। ਨਵੇਂ ਚੰਦ ਅਤੇ ਸਬਤ, ਸਭਾ ਦਾ ਦਿਨ ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ।

Isaiah 1:13 (UKJV) Bring no more vain oblations; incense is an abomination unto me; the new moons and sabbaths, the calling of assemblies, I cannot away with; it is iniquity, even the solemn meeting.

11“ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ, ਉਹ ਮੇਰੇ ਲਈ ਕੀ ਹਨ?” ਯਾਹਵੇਹ ਆਖਦਾ ਹੈ। “ਮੇਰੇ ਕੋਲ ਹੋਮ ਦੀਆਂ ਭੇਟਾਂ, ਭੇਡੂਆਂ ਅਤੇ ਮੋਟੇ ਜਾਨਵਰਾਂ ਦੀ ਚਰਬੀ ਤੋਂ ਵੱਧ ਹੈ, ਮੈਨੂੰ ਬਲਦਾਂ, ਲੇਲਿਆਂ ਅਤੇ ਬੱਕਰੀਆਂ ਦੇ ਲਹੂ ਵਿੱਚ ਕੋਈ ਆਨੰਦ ਨਹੀਂ ਹੈ।

12ਜਦ ਤੁਸੀਂ ਮੇਰੇ ਸਾਹਮਣੇ ਹਾਜ਼ਰ ਹੁੰਦੇ ਹੋ, ਤਾਂ ਕੌਣ ਇਹ ਚਾਹੁੰਦਾ ਹੈ, ਕਿ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਧੋ?

13ਅਰਥਹੀਣ ਭੇਟਾਂ ਲਿਆਉਣਾ ਬੰਦ ਕਰੋ! ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ। ਨਵੇਂ ਚੰਦ ਅਤੇ ਸਬਤ, ਸਭਾ ਦਾ ਦਿਨ ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ।

14ਨਵੇਂ ਚੰਦ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਬਾਂ ਤੋਂ ਜਿੰਨਾਂ ਤੋਂ ਮੈਨੂੰ ਘਿਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਥੱਕ ਗਿਆ ਹਾਂ।

15ਜਦੋਂ ਤੁਸੀਂ ਪ੍ਰਾਰਥਨਾ ਵਿੱਚ ਆਪਣੇ ਹੱਥ ਫੈਲਾਓਗੇ ਹੋ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ; ਭਾਵੇਂ ਤੁਸੀਂ ਬਹੁਤ ਸਾਰੀਆਂ ਪ੍ਰਾਰਥਨਾਵਾਂ ਕਰੋ ਮੈਂ ਨਹੀਂ ਸੁਣਾਂਗਾ। “ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.