ਯਸ਼ਾਯਾਹ 1

ਤੇਰੇ ਹਾਕਮ ਜ਼ਿੱਦੀ, ਚੋਰਾਂ ਦੇ ਸਾਥੀ ਹਨ। ਉਹ ਸਾਰੇ ਰਿਸ਼ਵਤ ਨੂੰ ਪਸੰਦ ਕਰਦੇ ਹਨ ਅਤੇ ਤੋਹਫ਼ਿਆਂ ਦਾ ਪਿੱਛਾ ਕਰਦੇ ਹਨ। ਉਹ ਯਤੀਮ ਦਾ ਨਿਆਂ ਨਹੀਂ ਕਰਦੇ; ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।

Isaiah 1:23 (UKJV) Your princes are rebellious, and companions of thieves: every one loves gifts, and follows after rewards: they judge not the fatherless, neither does the cause of the widow come unto them.

21ਵੇਖੋ, ਵਫ਼ਾਦਾਰ ਸ਼ਹਿਰ ਕਿਵੇਂ ਵੇਸਵਾ ਬਣ ਗਿਆ ਹੈ! ਉਹ ਇੱਕ ਵਾਰ ਨਿਆਂ ਨਾਲ ਭਰਪੂਰ ਸੀ; ਉਸ ਵਿੱਚ ਧਰਮ ਵੱਸਦਾ ਸੀ, ਪਰ ਹੁਣ ਕਾਤਲ!

22ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਦਾਖ਼ਰਸ ਵਿੱਚ ਪਾਣੀ ਮਿਲਿਆ ਹੋਇਆ ਹੈ

23ਤੇਰੇ ਹਾਕਮ ਜ਼ਿੱਦੀ, ਚੋਰਾਂ ਦੇ ਸਾਥੀ ਹਨ। ਉਹ ਸਾਰੇ ਰਿਸ਼ਵਤ ਨੂੰ ਪਸੰਦ ਕਰਦੇ ਹਨ ਅਤੇ ਤੋਹਫ਼ਿਆਂ ਦਾ ਪਿੱਛਾ ਕਰਦੇ ਹਨ। ਉਹ ਯਤੀਮ ਦਾ ਨਿਆਂ ਨਹੀਂ ਕਰਦੇ; ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।

24ਇਸ ਲਈ ਪ੍ਰਭੂ ਸੈਨਾਂ ਦੇ ਯਾਹਵੇਹ, ਇਸਰਾਏਲ ਦੇ ਸਰਵਸ਼ਕਤੀਮਾਨ ਦਾ ਵਾਕ ਹੈ: “ਆਹ! ਮੈਂ ਆਪਣੇ ਦੁਸ਼ਮਣਾਂ ਉੱਤੇ ਆਪਣਾ ਕ੍ਰੋਧ ਕੱਢਾਂਗਾ ਅਤੇ ਆਪਣੇ ਦੁਸ਼ਮਣਾਂ ਤੋਂ ਬਦਲਾ ਲਵਾਂਗਾ।

25ਮੈਂ ਆਪਣਾ ਹੱਥ ਤੇਰੇ ਵਿਰੁੱਧ ਫੇਰਾਂਗਾ; ਮੈਂ ਤੇਰੀ ਮੈਲ ਨੂੰ ਚੰਗੀ ਤਰ੍ਹਾਂ ਸਾਫ਼ ਕਰ ਦਿਆਂਗਾ ਅਤੇ ਤੇਰੀਆਂ ਸਾਰੀਆਂ ਅਸ਼ੁੱਧੀਆਂ ਨੂੰ ਦੂਰ ਕਰ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.