3ਬਲਦ ਆਪਣੇ ਮਾਲਕ ਨੂੰ, ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੇ ਲੋਕ ਇਹ ਨਹੀਂ ਸਮਝਦੇ।”
4ਹਾਏ, ਪਾਪੀ ਕੌਮ, ਉਹ ਲੋਕ ਜਿਨ੍ਹਾਂ ਦਾ ਦੋਸ਼ ਵੱਡਾ ਹੈ, ਕੁਕਰਮੀਆਂ ਦੀ ਸੰਤਾਨ, ਭ੍ਰਿਸ਼ਟ ਕੌਮ ਉੱਤੇ! ਉਨ੍ਹਾਂ ਨੇ ਯਾਹਵੇਹ ਨੂੰ ਤਿਆਗ ਦਿੱਤਾ ਹੈ; ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਠੁਕਰਾ ਦਿੱਤਾ ਅਤੇ ਉਸ ਤੋਂ ਮੂੰਹ ਮੋੜ ਲਿਆ।
5ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ? ਤੁਸੀਂ ਬਗਾਵਤ ਵਿੱਚ ਕਿਉਂ ਲੱਗੇ ਰਹਿੰਦੇ ਹੋ? ਤੁਹਾਡਾ ਸਾਰਾ ਸਿਰ ਜ਼ਖਮੀ, ਅਤੇ ਸਾਰਾ ਦਿਲ ਦੁਖੀ ਹੈ।
6ਤੁਹਾਡੇ ਪੈਰਾਂ ਦੀ ਤਲੀ ਤੋਂ ਲੈ ਕੇ ਤੁਹਾਡੇ ਸਿਰ ਦੇ ਉੱਪਰ ਤੱਕ ਕੋਈ ਤੰਦਰੁਸਤੀ ਨਹੀਂ ਹੈ ਸਿਰਫ ਸੱਟ ਅਤੇ ਖਰੋਚ ਅਤੇ ਖੁੱਲ੍ਹੇ ਜ਼ਖਮ ਹਨ, ਜਿਹੜੇ ਨਾ ਸਾਫ਼ ਕੀਤੇ ਗਏ, ਨਾ ਪੱਟੀ ਕੀਤੀ ਗਈ ਅਤੇ ਨਾ ਜ਼ੈਤੂਨ ਦੇ ਤੇਲ ਨਾਲ ਨਰਮ ਕੀਤੇ ਗਏ।
7ਤੁਹਾਡਾ ਦੇਸ਼ ਉਜਾੜ ਹੈ, ਤੁਹਾਡੇ ਸ਼ਹਿਰ ਅੱਗ ਨਾਲ ਸੜ ਗਏ ਹਨ; ਤੁਹਾਡੇ ਖੇਤਾਂ ਨੂੰ ਪਰਦੇਸੀਆਂ ਨੇ ਤੁਹਾਡੇ ਸਾਹਮਣੇ ਉਜਾੜ ਦਿੱਤਾ ਹੈ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ।