1ਹਾਏ ਉਹਨਾਂ ਉੱਤੇ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ, ਉਨ੍ਹਾਂ ਉੱਤੇ ਜੋ ਅਤਿਆਚਾਰੀ ਫ਼ਰਮਾਨ ਜਾਰੀ ਕਰਦੇ ਹਨ,
2ਗਰੀਬਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਰੱਖਦੇ ਹਨ ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਕਿ ਵਿਧਵਾਂ ਉਹਨਾਂ ਦੀ ਲੁੱਟ ਹੋਣ ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ।
3ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਜਦੋਂ ਬਿਪਤਾ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ?