ਯਸ਼ਾਯਾਹ 10

ਗਰੀਬਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਰੱਖਦੇ ਹਨ ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਕਿ ਵਿਧਵਾਂ ਉਹਨਾਂ ਦੀ ਲੁੱਟ ਹੋਣ ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ।

Isaiah 10:2 (UKJV) To turn aside the needy from judgment, and to take away the right from the poor of my people, that widows may be their prey, and that they may rob the fatherless!

1ਹਾਏ ਉਹਨਾਂ ਉੱਤੇ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ, ਉਨ੍ਹਾਂ ਉੱਤੇ ਜੋ ਅਤਿਆਚਾਰੀ ਫ਼ਰਮਾਨ ਜਾਰੀ ਕਰਦੇ ਹਨ,

2ਗਰੀਬਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਰੱਖਦੇ ਹਨ ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਕਿ ਵਿਧਵਾਂ ਉਹਨਾਂ ਦੀ ਲੁੱਟ ਹੋਣ ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ।

3ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਜਦੋਂ ਬਿਪਤਾ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ?

4ਕੁਝ ਨਹੀਂ ਬਚੇਗਾ ਸਿਵਾਏ ਗ਼ੁਲਾਮਾਂ ਵਿੱਚ ਚੀਕਣ ਜਾਂ ਵੱਢੇ ਹੋਏ ਲੋਕਾਂ ਵਿੱਚ ਡਿੱਗਣ ਲਈ। ਇਸ ਸਭ ਦੇ ਬਾਵਜੂਦ ਵੀ ਉਸ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਸ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.