ਯਸ਼ਾਯਾਹ 10

ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੋਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਾਹਵੇਹ ਦਾ ਸਚਿਆਈ ਨਾਲ ਸਹਾਰਾ ਲੈਣਗੇ

Isaiah 10:20 (UKJV) And it shall come to pass in that day, that the remnant of Israel, and such as are escaped of the house of Jacob, shall no more again stay upon him that stroke them; but shall stay upon the LORD, the Holy One of Israel, in truth.

18ਉਹ ਦੇ ਜੰਗਲਾਂ ਅਤੇ ਉਪਜਾਊ ਖੇਤਾਂ ਦੀ ਸ਼ਾਨ ਉਹ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ, ਜਿਵੇਂ ਇੱਕ ਬਿਮਾਰ ਮਨੁੱਖ ਉਜੜ ਜਾਂਦਾ ਹੈ।

19ਅਤੇ ਉਸ ਦੇ ਜੰਗਲਾਂ ਦੇ ਬਚੇ ਹੋਏ ਰੁੱਖ ਇੰਨੇ ਥੋੜੇ ਹੋਣਗੇ ਕਿ ਇੱਕ ਬੱਚਾ ਵੀ ਉਨ੍ਹਾਂ ਨੂੰ ਲਿਖ ਸਕੇ।

20ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੋਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਾਹਵੇਹ ਦਾ ਸਚਿਆਈ ਨਾਲ ਸਹਾਰਾ ਲੈਣਗੇ

21ਇੱਕ ਬਕੀਆ ਵਾਪਸ ਆਵੇਗਾ, ਅਰਥਾਤ ਯਾਕੋਬ ਦਾ ਇੱਕ ਬਕੀਆ ਸ਼ਕਤੀਮਾਨ ਪਰਮੇਸ਼ਵਰ ਵੱਲ ਮੁੜੇਗਾ।

22ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਰਗੀ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.