ਯਸ਼ਾਯਾਹ 10

ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਰਗੀ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।

Isaiah 10:22 (UKJV) For though your people Israel be as the sand of the sea, yet a remnant of them shall return: the consumption decreed shall overflow with righteousness.

20ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੋਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਾਹਵੇਹ ਦਾ ਸਚਿਆਈ ਨਾਲ ਸਹਾਰਾ ਲੈਣਗੇ

21ਇੱਕ ਬਕੀਆ ਵਾਪਸ ਆਵੇਗਾ, ਅਰਥਾਤ ਯਾਕੋਬ ਦਾ ਇੱਕ ਬਕੀਆ ਸ਼ਕਤੀਮਾਨ ਪਰਮੇਸ਼ਵਰ ਵੱਲ ਮੁੜੇਗਾ।

22ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਰਗੀ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।

23ਪ੍ਰਭੂ, ਸਰਬਸ਼ਕਤੀਮਾਨ ਯਾਹਵੇਹ, ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।

24ਇਸ ਲਈ ਪ੍ਰਭੂ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ਹੇ ਮੇਰੇ ਲੋਕੋ ਜਿਹੜੇ ਸੀਯੋਨ ਵਿੱਚ ਰਹਿੰਦੇ ਹਨ, ਅੱਸ਼ੂਰੀਆਂ ਤੋਂ ਨਾ ਡਰੋ, ਜੋ ਤੁਹਾਨੂੰ ਡੰਡੇ ਨਾਲ ਕੁੱਟਦੇ ਹਨ। ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਗੂੰ ਆਪਣੀ ਲਾਠੀ ਚੁੱਕਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.