22ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਰਗੀ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।
23ਪ੍ਰਭੂ, ਸਰਬਸ਼ਕਤੀਮਾਨ ਯਾਹਵੇਹ, ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।
24ਇਸ ਲਈ ਪ੍ਰਭੂ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ਹੇ ਮੇਰੇ ਲੋਕੋ ਜਿਹੜੇ ਸੀਯੋਨ ਵਿੱਚ ਰਹਿੰਦੇ ਹਨ, ਅੱਸ਼ੂਰੀਆਂ ਤੋਂ ਨਾ ਡਰੋ, ਜੋ ਤੁਹਾਨੂੰ ਡੰਡੇ ਨਾਲ ਕੁੱਟਦੇ ਹਨ। ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਗੂੰ ਆਪਣੀ ਲਾਠੀ ਚੁੱਕਣ।
25ਬਹੁਤ ਜਲਦੀ ਤੁਹਾਡੇ ਵਿਰੁੱਧ ਮੇਰਾ ਕ੍ਰੋਧ ਖ਼ਤਮ ਹੋ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ।”
26ਸਰਬਸ਼ਕਤੀਮਾਨ ਪ੍ਰਭੂ ਉਨ੍ਹਾਂ ਨੂੰ ਕੋਰੜੇ ਮਾਰੇਗਾ, ਜਿਵੇਂ ਉਸ ਨੇ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਮਾਰਿਆ ਸੀ। ਜਿਵੇਂ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਮਾਰਿਆ ਅਤੇ ਜਿਵੇਂ ਉਸ ਨੇ ਆਪਣੀ ਲਾਠੀ ਮਿਸਰ ਉੱਤੇ ਚੁੱਕੀ, ਉਸੇ ਤਰ੍ਹਾਂ ਹੀ ਉਹ ਦੀ ਲਾਠੀ ਸਮੁੰਦਰ ਉੱਤੇ ਹੋਵੇਗੀ।