ਯਸ਼ਾਯਾਹ 10

ਸਰਬਸ਼ਕਤੀਮਾਨ ਪ੍ਰਭੂ ਉਨ੍ਹਾਂ ਨੂੰ ਕੋਰੜੇ ਮਾਰੇਗਾ, ਜਿਵੇਂ ਉਸ ਨੇ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਮਾਰਿਆ ਸੀ। ਜਿਵੇਂ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਮਾਰਿਆ ਅਤੇ ਜਿਵੇਂ ਉਸ ਨੇ ਆਪਣੀ ਲਾਠੀ ਮਿਸਰ ਉੱਤੇ ਚੁੱਕੀ, ਉਸੇ ਤਰ੍ਹਾਂ ਹੀ ਉਹ ਦੀ ਲਾਠੀ ਸਮੁੰਦਰ ਉੱਤੇ ਹੋਵੇਗੀ।

Isaiah 10:26 (UKJV) And the LORD of hosts shall stir up a scourge for him according to the slaughter of Midian at the rock of Oreb: and as his rod was upon the sea, so shall he lift it up after the manner of Egypt.

24ਇਸ ਲਈ ਪ੍ਰਭੂ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ਹੇ ਮੇਰੇ ਲੋਕੋ ਜਿਹੜੇ ਸੀਯੋਨ ਵਿੱਚ ਰਹਿੰਦੇ ਹਨ, ਅੱਸ਼ੂਰੀਆਂ ਤੋਂ ਨਾ ਡਰੋ, ਜੋ ਤੁਹਾਨੂੰ ਡੰਡੇ ਨਾਲ ਕੁੱਟਦੇ ਹਨ। ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਗੂੰ ਆਪਣੀ ਲਾਠੀ ਚੁੱਕਣ।

25ਬਹੁਤ ਜਲਦੀ ਤੁਹਾਡੇ ਵਿਰੁੱਧ ਮੇਰਾ ਕ੍ਰੋਧ ਖ਼ਤਮ ਹੋ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ।”

26ਸਰਬਸ਼ਕਤੀਮਾਨ ਪ੍ਰਭੂ ਉਨ੍ਹਾਂ ਨੂੰ ਕੋਰੜੇ ਮਾਰੇਗਾ, ਜਿਵੇਂ ਉਸ ਨੇ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਮਾਰਿਆ ਸੀ। ਜਿਵੇਂ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਮਾਰਿਆ ਅਤੇ ਜਿਵੇਂ ਉਸ ਨੇ ਆਪਣੀ ਲਾਠੀ ਮਿਸਰ ਉੱਤੇ ਚੁੱਕੀ, ਉਸੇ ਤਰ੍ਹਾਂ ਹੀ ਉਹ ਦੀ ਲਾਠੀ ਸਮੁੰਦਰ ਉੱਤੇ ਹੋਵੇਗੀ।

27ਉਸ ਦਿਨ ਉਨ੍ਹਾਂ ਦਾ ਭਾਰ ਤੁਹਾਡੇ ਮੋਢਿਆਂ ਤੋਂ, ਉਨ੍ਹਾਂ ਦਾ ਜੂਲਾ ਤੁਹਾਡੀ ਗਰਦਨ ਤੋਂ ਉਤਾਰਿਆ ਜਾਵੇਗਾ। ਜੂਲਾ ਟੁੱਟ ਜਾਵੇਗਾ ਕਿਉਂਕਿ ਤੁਸੀਂ ਬਹੁਤ ਮੋਟੇ ਹੋ ਗਏ ਹੋ।

28ਉਹ ਅੱਯਾਥ ਨਗਰ ਵਿੱਚ ਆਏ, ਉਹ ਮਿਗਰੋਨ ਨਗਰ ਦੇ ਵਿੱਚੋਂ ਦੀ ਲੰਘੇ, ਮਿਕਮਾਸ਼ ਨਗਰ ਵਿੱਚ ਉਨ੍ਹਾਂ ਨੇ ਆਪਣਾ ਸਮਾਨ ਰੱਖਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.