ਯਸ਼ਾਯਾਹ 10

ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਜਦੋਂ ਬਿਪਤਾ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ?

Isaiah 10:3 (UKJV) And what will all of you do in the day of visitation, and in the desolation which shall come from far? to whom will all of you flee for help? and where will all of you leave your glory?

1ਹਾਏ ਉਹਨਾਂ ਉੱਤੇ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ, ਉਨ੍ਹਾਂ ਉੱਤੇ ਜੋ ਅਤਿਆਚਾਰੀ ਫ਼ਰਮਾਨ ਜਾਰੀ ਕਰਦੇ ਹਨ,

2ਗਰੀਬਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਰੱਖਦੇ ਹਨ ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਕਿ ਵਿਧਵਾਂ ਉਹਨਾਂ ਦੀ ਲੁੱਟ ਹੋਣ ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ।

3ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਜਦੋਂ ਬਿਪਤਾ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ?

4ਕੁਝ ਨਹੀਂ ਬਚੇਗਾ ਸਿਵਾਏ ਗ਼ੁਲਾਮਾਂ ਵਿੱਚ ਚੀਕਣ ਜਾਂ ਵੱਢੇ ਹੋਏ ਲੋਕਾਂ ਵਿੱਚ ਡਿੱਗਣ ਲਈ। ਇਸ ਸਭ ਦੇ ਬਾਵਜੂਦ ਵੀ ਉਸ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਸ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

5“ਹਾਏ ਅੱਸ਼ੂਰੀ ਉੱਤੇ, ਮੇਰੇ ਕ੍ਰੋਧ ਦੀ ਸੋਟੀ, ਜਿਸ ਦੇ ਹੱਥ ਵਿੱਚ ਮੇਰੇ ਕ੍ਰੋਧ ਦਾ ਡੰਡਾ ਹੈ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.