8ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਕੋਲ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ।
9ਉਹ ਮੇਰੇ ਸਾਰੇ ਪਵਿੱਤਰ ਪਰਬਤ ਉੱਤੇ ਨਾ ਕੋਈ ਦੁੱਖ ਦੇਵੇਗਾ ਅਤੇ ਨਾ ਹੀ ਨਾਸ਼ ਕਰਨਗੇ, ਕਿਉਂਕਿ ਧਰਤੀ ਯਾਹਵੇਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ ਜਿਵੇਂ ਪਾਣੀ ਸਮੁੰਦਰ ਨਾਲ ਭਰਿਆ ਹੋਇਆ ਹੁੰਦਾ ਹੈ।
10ਉਸ ਦਿਨ ਯੱਸੀ ਦੀ ਜੜ੍ਹ ਲੋਕਾਂ ਲਈ ਝੰਡੇ ਵਜੋਂ ਖੜ੍ਹੀ ਹੋਵੇਗੀ। ਕੌਮਾਂ ਉਸ ਲਈ ਇਕੱਠੀਆਂ ਹੋਣਗੀਆਂ, ਅਤੇ ਉਸਦਾ ਆਰਾਮ ਸਥਾਨ ਸ਼ਾਨਦਾਰ ਹੋਵੇਗਾ।
11ਉਸ ਦਿਨ ਯਾਹਵੇਹ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।
12ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ ਅਤੇ ਇਸਰਾਏਲ ਦੇ ਗ਼ੁਲਾਮਾਂ ਨੂੰ ਇਕੱਠਾ ਕਰੇਗਾ। ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।