ਯਸ਼ਾਯਾਹ 11

ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ ਅਤੇ ਇਸਰਾਏਲ ਦੇ ਗ਼ੁਲਾਮਾਂ ਨੂੰ ਇਕੱਠਾ ਕਰੇਗਾ। ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।

Isaiah 11:12 (UKJV) And he shall set up an explicit sign for the nations, and shall assemble the outcasts of Israel, and gather together the dispersed of Judah from the four corners of the earth.

10ਉਸ ਦਿਨ ਯੱਸੀ ਦੀ ਜੜ੍ਹ ਲੋਕਾਂ ਲਈ ਝੰਡੇ ਵਜੋਂ ਖੜ੍ਹੀ ਹੋਵੇਗੀ। ਕੌਮਾਂ ਉਸ ਲਈ ਇਕੱਠੀਆਂ ਹੋਣਗੀਆਂ, ਅਤੇ ਉਸਦਾ ਆਰਾਮ ਸਥਾਨ ਸ਼ਾਨਦਾਰ ਹੋਵੇਗਾ।

11ਉਸ ਦਿਨ ਯਾਹਵੇਹ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।

12ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ ਅਤੇ ਇਸਰਾਏਲ ਦੇ ਗ਼ੁਲਾਮਾਂ ਨੂੰ ਇਕੱਠਾ ਕਰੇਗਾ। ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।

13ਇਫ਼ਰਾਈਮ ਦੀ ਈਰਖਾ ਮਿਟ ਜਾਵੇਗੀ, ਅਤੇ ਯਹੂਦਾਹ ਦੇ ਵੈਰੀ ਨਸ਼ਟ ਹੋ ਜਾਣਗੇ। ਇਫ਼ਰਾਈਮ ਯਹੂਦਾਹ ਨਾਲ ਈਰਖਾ ਨਹੀਂ ਕਰੇਗਾ, ਨਾ ਯਹੂਦਾਹ ਇਫ਼ਰਾਈਮ ਨਾਲ ਵੈਰ ਕਰੇਗਾ।

14ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ। ਉਹ ਅਦੋਮ ਅਤੇ ਮੋਆਬ ਨੂੰ ਆਪਣੇ ਅਧੀਨ ਕਰਨਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.